ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀਆਂ ਨੇ ਸਵੱਛਤਾ ਮੁਹਿੰਮ ਤੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਫ਼ਿਰੋਜ਼ਪੁਰ  : ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਸਮਾਗਮ ਦੀ ਲੜੀ ਵਿੱਚ ਹਿੰਦ-ਪਾਕਿ ਸਰਹੱਦ ਤੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਦੇ ਨਜ਼ਦੀਕ ਸਥਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਵਿਦਿਆਰਥੀਆਂ ਵੱਲੋਂ ਸਵੱਛਤਾ ਮੁਹਿੰਮ ਅਤੇ ਨਸ਼ਿਆਂ ਦੇ ਵਿਰੁੱਧ ਵਿਸ਼ਾਲ ਜਾਗਰੂਕਤਾ ਸਾਈਕਲ ਰੈਲੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸੁਸਾਇਟੀ ਦੇ ਸਹਿਯੋਗ ਨਾਲ ਕੱਢੀ ਗਈ ਜਿਸ ਵਿੱਚ ਉੱਘੇ ਸਾਈਕਲਿਸਟ ਸੋਹਨ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਪਹੁੰਚੇ, ਰੈਲੀ ਵਿੱਚ 150 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ, ਗੱਟੀ ਰਾਜੋ ਕੇ ਤੋਂ ਸ਼ੁਰੂ ਹੋ ਕੇ ਰੈਲੀ ਸਰਹੱਦੀ ਪਿੰਡਾਂ ਵਿੱਚ ਜਾਗਰੂਕਤਾ ਦਾ ਸੰਦੇਸ਼ ਦਿੰਦੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸਮਾਪਤ ਹੋਈ ਅਤੇ ਸਮੂਹ ਨੌਜਵਾਨਾਂ ਨੇ ਸਵੱਛਤਾ ਅਪਣਾਉਣ ਅਤੇ ਨਸ਼ਿਆਂ ਨੂੰ ਤਿਆਗਣ ਲਈ ਪ੍ਰਣ ਕੀਤਾ।

Be the first to comment

Leave a Reply