ਚੀਨ ਨਾਲ ਵਿਵਾਦ ਗੱਲਬਾਤ ਰਾਹੀਂ ਹੱਲ ਹੋ ਸਕਦੈ: ਰਾਜਨਾਥ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਵਿਚਕਾਰ ਵਿਵਾਦ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ। ਉਤਰਾਖੰਡ ਵਿੱਚ ਚੀਨੀ ਸਰਹੱਦ ਦੇ ਨਾਲ ਲਗਦੇ ਇਲਾਕੇ ਦਾ ਦੌਰਾ ਕਰਦਿਆਂ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਦੋਹਾਂ ਮੁਲਕਾਂ ਵਿਚਕਾਰ ਕੁਝ ਵਿਵਾਦ ਜ਼ਰੂਰ ਹਨ, ਪਰ ਇਹ ਵਿਵਾਦ ਅਜਿਹੇ ਨਹੀਂ ਜਿਨ੍ਹਾਂ ਨੂੰ ਹੱਲ ਨਾ ਕੀਤਾ ਜਾ ਸਕੇ। ਇਸ ਮੌਕੇ ਉਹ ਇੰਡੋ-ਤਿੱਬਤੀ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨਾਂ ਨੂੰ ਵੀ ਮਿਲੇ। ਜਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੈਨਿਕਾਂ ਦੀਆਂ ਲੋੜਾਂ ਦਾ ਉਚੇਚਾ ਧਿਆਨ ਰੱਖਿਆ ਜਾਵੇਗਾ ਅਤੇ ਹਰ ਉਹ ਵਸਤ ਮੁਹੱਈਆ ਕਰਵਾਈ ਜਾਵੇਗੀ ਜਿਸ ਦੀ ਲੋੜ ਹੈ। ਉਨ੍ਹਾਂ ਸਰਦੀ ਵਾਲੀਆਂ ਵਰਦੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਕਿਸੇ ਕੇਂਦਰੀ ਮੰਤਰੀ ਵੱਲੋਂ ਇਸ ਇਲਾਕੇ ਦਾ ਇਹ ਪਹਿਲਾ ਦੌਰਾ ਸੀ।

Be the first to comment

Leave a Reply