ਜਾਖੜ ਨੇ ਕਿਹਾ ਕਿ ਗੋਲੀਆਂ ਚਲਾਉਣ ਵਾਲਾ ਉਹੀ ਗੈਂਗ ਹੈ ਜਿਸ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਹੀ ਤਿਆਰ ਕੀਤਾ

ਗੁਰਦਾਸਪੁਰ: ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹਾਈਵੇਅ ਜਾਮ ਕਰਨ ‘ਤੇ ਧਰਨਾ ਲਾਉਣ ‘ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਉਲਟਾ ਚੋਰ ਕੋਤਵਾਲ ਕੋ ਡਾਂਟੇ। ਜਾਖੜ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬੀਤੇ ਦਿਨ ਫਾਇਰਿੰਗ ਕੀਤੀ ਹੈ, ਉਨ੍ਹਾਂ ਵਿਰੁੱਧ ਹੀ ਕੇਸ ਦਰਜ ਹੋਏ ਹਨ। ਜਾਖੜ ਨੇ ਕਿਹਾ ਕਿ ਗੋਲੀਆਂ ਚਲਾਉਣ ਵਾਲਾ ਉਹੀ ਗੈਂਗ ਹੈ ਜਿਸ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਹੀ ਤਿਆਰ ਕੀਤਾ ਹੈ। ਅੱਜ ਆਪਣੇ ਹਲਕੇ ਗੁਰਦਾਸਪੁਰ ਪਹੁੰਚੇ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਜਿੱਥੇ ਅੱਜ ਸੁਖਬੀਰ ਬਾਦਲ ਧਰਨਾ ਦੇ ਰਹੇ ਹਨ, ਇਹ ਉਹੀ ਥਾਂ ਹੈ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਲੋਕਾਂ ਨੇ ਸ਼ਾਂਤਮਈ ਧਰਨਾ ਕੀਤਾ ਸੀ ਤੇ ਇਨ੍ਹਾਂ ਨੇ ਲੋਕਾਂ ‘ਤੇ ਕੇਸ ਦਰਜ ਕੀਤੇ ਸਨ। ਜਾਖੜ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬੀਤੇ ਦਿਨ ਗੋਲ਼ੀਆਂ ਚਲਾਈਆਂ ਸਨ, ਉਹ ਅਕਾਲੀ ਦਲ ਦੇ ਗੈਂਗਸਟਰ ਹੀ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਹੀ ਸਾਥ ਲੈ ਕੇ ਪੰਜਾਬ ਦੀਆਂ ਨਿਗਮ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Be the first to comment

Leave a Reply