ਜੀ.ਐਸ.ਟੀ ਸਮਾਰੋਹ ‘ਚ ਸ਼ਾਮਲ ਨਹੀਂ ਹੋ ਰਹੇ – ਨਿਤਿਸ਼

ਨਵੀਂ ਦਿੱਲੀ  – ਅੱਜ ਅੱਧੀ ਰਾਤ ਨੂੰ ਜੀ.ਐਸ.ਟੀ. ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸ਼ੇਸ਼ ਸਮਾਰੋਹ ਦਾ ਆਯੋਜਨ ਸੰਸਦ ਭਵਨ ‘ਚ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਇਸ ਸਮਾਰੋਹ ਦਾ ਬਾਈਕਾਟ ਕਰ ਰਿਹਾ ਹੈ ਤੇ ਉਥੇ ਹੀ ਜੀ.ਐਸ.ਟੀ. ‘ਤੇ ਪ੍ਰਧਾਨ ਮੰਤਰੀ ਦਾ ਸਮਰਥਨ ਕਰਨ ਵਾਲੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਇਸ ਸਮਾਰੋਹ ‘ਚ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਵਲੋਂ ਬਿਹਾਰ ਸਰਕਾਰ ਦੇ ਮੰਤਰੀ ਵਿਜੇਂਦਰ ਯਾਦਵ ਸਮਾਰੋਹ ‘ਚ ਸ਼ਾਮਲ ਹੋਣਗੇ।

Be the first to comment

Leave a Reply