ਜੀ. ਐੱਨ. ਡੀ. ਐੱਚ. ਡਾਕਟਰਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ – ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਰਾਸ਼ਟਰੀ ਪ੍ਰਧਾਨ ਕਾਂਗਰਸੀ ਆਗੂ ਡਿੰਪੀ ਚੌਹਾਨ, ਪੰਜਾਬ ਪ੍ਰਦੇਸ਼ ਕਾਂਗਰਸ ਵਪਾਰ ਸੈੱਲ ਦੇ ਜਨਰਲ ਸਕੱਤਰ, ਮੰਚ ਦੇ ਪ੍ਰਦੇਸ਼ ਪ੍ਰਧਾਨ ਆਸ਼ੂ ਰਵੀ ਪ੍ਰਕਾਸ਼ ਤੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ ਸਤੀਸ਼ ਸ਼ਰਮਾ ਦੀ ਅਗਵਾਈ ‘ਚ ਜੀ. ਐੱਨ. ਡੀ. ਐੱਚ. ਦੇ ਡਾਕਟਰਾਂ ਵੱਲੋਂ ਐੱਮ. ਪੀ. ਗੁਰਜੀਤ ਸਿੰਘ ਔਜਲਾ ਵੱਲੋਂ ਸਰਕਾਰੀ ਹਸਪਤਾਲਾਂ ‘ਚ ਕੀਤੀ ਜਾ ਰਹੀ ਚੈਕਿੰਗ ਦਾ ਵਿਰੋਧ ਕਰਨ ਅਤੇ ਐੱਮ. ਪੀ. ਵਿਰੁੱਧ ਪ੍ਰਦਰਸ਼ਨ ਕਰਨ ਦੀ ਆਲੋਚਨਾ ਕਰਦਿਆਂ ਅੱਜ ਸੈਂਕੜੇ ਸਾਥੀਆਂ ਨਾਲ ਹਾਲ ਗੇਟ ਵਿਖੇ ਇਨ੍ਹਾਂ ਡਾਕਟਰਾਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਹੱਥਾਂ ਵਿਚ ਤਖ਼ਤੀਆਂ ਲੈ ਕੇ ਨਿਕਲੇ ਹਿੰਦੂ ਚੇਤਨਾ ਮੰਚ ਦੇ ਮੈਂਬਰਾਂ ਨੇ ਡਾਕਟਰਾਂ ਵਿਰੁੱਧ ਅਤੇ ਔਜਲਾ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡਿੰਪੀ, ਆਸ਼ੂ ਤੇ ਵਿਕਰਮ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੀ ਮਰਜ਼ੀ ਨਹੀਂ ਚੱਲਣ ਦਿੱਤੀ ਜਾਵੇਗੀ। ਔਜਲਾ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਕੀਤੀ ਜਾ ਰਹੀ ਛਾਪੇਮਾਰੀ ਇਕ ਸ਼ਲਾਘਾਯੋਗ ਕਦਮ ਹੈ, ਉਹ ਅਜਿਹਾ ਕਰ ਕੇ ਹਸਪਤਾਲਾਂ ਵਿਚ ਫੈਲ ਰਹੇ ਭ੍ਰਿਸ਼ਟਾਚਾਰ ਨੂੰ ਉਜਾਗਰ ਕਰ ਰਹੇ ਹਨ। ਡਿੰਪੀ ਨੇ ਕਿਹਾ ਕਿ ਡਾਕਟਰਾਂ ਨੂੰ ਭਗਵਾਨ ਦਾ ਦਰਜਾ ਦਿੱਤਾ ਗਿਆ ਹੈ ਪਰ ਅੱਜ ਕੁਝ ਲੋਕ ਪੈਸਿਆਂ ਦੀ ਖਾਤਿਰ ਮਰੀਜ਼ਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਪ੍ਰਦਰਸ਼ਨਾਂ-ਧਰਨਿਆਂ ਦੀ ਰਾਜਨੀਤੀ ਬੰਦ ਕਰ ਕੇ ਮਰੀਜ਼ਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

Be the first to comment

Leave a Reply