ਟਰੈਫਿਕ ਪੁਲਸ ਵੱਲੋਂ ਸੁਲਤਾਨਪੁਰ ਲੋਧੀ ਦੇ ਚੌਕਾਂ ‘ਚ ਨਾਕੇ ਲਾ ਕੇ ਬੁਲਟ ‘ਤੇ ਪਟਾਕੇ ਵਜਾਉਣ ਵਾਲਿਆਂ ਖਿਲਾਫ ਕੀਤੀ ਕਾਰਵਾਈ

ਸੁਲਤਾਨਪੁਰ ਲੋਧੀ – ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਤੇ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਦੀਆਂ ਪੀ. ਸੀ. ਆਰ. ਟੀਮਾਂ ਤੇ ਟਰੈਫਿਕ ਪੁਲਸ ਵੱਲੋਂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਚੌਕਾਂ ‘ਚ ਨਾਕੇ ਲਾ ਕੇ ਬੁਲਟ ‘ਤੇ ਪਟਾਕੇ ਵਜਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ।
ਸ਼ਹਿਰ ਦੇ ਲੋਕਾਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ ਦੀ ਦੇਖ-ਰੇਖ ਹੇਠ ਟਰੈਫਿਕ ਪੁਲਸ ਦੇ ਹੌਲਦਾਰ ਸੁਰਜੀਤ ਸਿੰਘ ਤੇ ਗੁਰਵਿੰਦਰ ਸਿੰਘ ਨੇ ਪੀ. ਸੀ. ਆਰ. ਪਾਰਟੀ ਦੇ ਹੌਲਦਾਰ ਸੁਰਜੀਤ ਸਿੰਘ ਤੇ ਕਾਂਸਟੇਬਲ ਤਰਸੇਮ ਸਿੰਘ ਨੂੰ ਨਾਲ ਲੈ ਕੇ ਤਲਵੰਡੀ ਪੁਲ ‘ਤੇ ਨਾਕਾ ਲਾ ਕੇ ਹਰ ਲੰਘਣ ਵਾਲੇ ਬੁਲਟ ਮੋਟਰਸਾਈਕਲ ਸਵਾਰ ਦੀ ਚੈਕਿੰਗ ਕੀਤੀ ਤੇ ਜੋ ਬੁਲਟ ‘ਤੇ ਪਟਾਕੇ ਮਾਰਦੇ ਪਾਏ ਗਏ, ਉਨ੍ਹਾਂ 4 ਬੁਲਟ ਮੋਟਰਸਾਈਕਲਾਂ ਨੂੰ ਕਾਨੂੰਨੀ ਕਾਰਵਾਈ ਕਰਦੇ ਹੋਏ ਜ਼ਬਤ ਕਰ ਕੇ ਥਾਣੇ ਵਿਚ ਬੰਦ ਕਰ ਦਿੱਤਾ ਗਿਆ ਤੇ ਇਸ ਦੌਰਾਨ ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਕੀ ਕਹਿੰਦੇ ਹਨ ਡੀ. ਐੱਸ. ਪੀ.- ਇਸ ਸਬੰਧੀ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ ਨੇ ਕਿਹਾ ਕਿ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Be the first to comment

Leave a Reply