ਡਾ. ਐੱਸ.ਪੀ. ਸਿੰਘ ਓਬਰਾਏ ਦਾ ਅਮਰੀਕਾ ਪਹੁੰਚਣ ‘ਤੇ ਭਰਵਾਂ ਸਵਾਗਤ

ਵਾਸ਼ਿੰਗਟਨ ਡੀ.ਸੀ. (ਸਾਂਝੀ ਸੋਚ ਬਿਊਰੋ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਵਾਸ਼ਿੰਗਟਨ ਡੀ.ਸੀ. ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ•ਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਹਰਪ੍ਰੀਤ ਸਿੰਘ ਸੰਧੂ, ਡਾ. ਪ੍ਰਿਤਪਾਲ ਸਿੰਘ, ਗੁਰਜਤਿੰਦਰ ਸਿੰਘ ਰੰਧਾਵਾ, ਰੋਬਿਨ ਸਿੰਘ, ਡਾ. ਸੁਖਪਾਲ ਸਿੰਘ ਧਨੋਆ, ਅਮਰਜੀਤ ਸਿੰਘ ਸੰਧੂ, ਕੰਵਲਜੀਤ ਸਿੰਘ ਬਾਜਵਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ। ਡਾ. ਓਬਰਾਏ ਇਸ ਫੇਰੀ ਦੌਰਾਨ ਵਾਸ਼ਿੰਗਟਨ ਡੀ.ਸੀ. ਤੋਂ ਇਲਾਵਾ ਬੋਸਟਨ, ਨਿਊਯਾਰਕ ਅਤੇ ਨਿਊ ਜਰਸੀ ਵਿਚ ਵੀ ਵੱਖ-ਵੱਖ ਸਮਾਗਮਾਂ ਵਿਚ ਹਿੱਸਾ ਲੈਣਗੇ। ਵਾਸ਼ਿੰਗਟਨ ਡੀ.ਸੀ. ਵਿਚ 7 ਜੂਨ ਨੂੰ ਫਰੈਂਡਸ ਆਫ ਅਮੇਰੀਕਨ ਸਿੱਖ ਕਾਕਸ ਦੇ ਸਾਲਾਨਾ ਰਿਸਪੈਸ਼ਨ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲੈਣਗੇ। ਇਸ ਸਮਾਗਮ ਵਿਚ ਹੋਰਨਾਂ ਅਮਰੀਕਨ ਆਗੂਆਂ ਤੋਂ ਇਲਾਵਾ ਕਾਂਗਰਸਮੈਨ ਜੌਹਨ ਗੈਰਾਮੰਡੀ, ਕਾਂਗਰਸਮੈਨ ਪੈਟਰਿਕ ਮਿਹਾਨ, ਕਾਂਗਰਸਮੈਨ ਜੂਡੀ ਚੂ, ਕਾਂਗਰਸਮੈਨ ਡੇਵਿਡ ਵਾਲਾਡਾਓ ਵੀ ਹਾਜ਼ਰ ਹੋਣਗੇ। 8 ਜੂਨ ਦੀ ਸ਼ਾਮ ਨੂੰ ਸਿੱਖ ਪੈਕ ਵੱਲੋਂ ਇਕ ਵਿਸ਼ੇਸ਼ ਸਮਾਗਮ ਹੋਵੇਗਾ, ਜਿੱਥੇ ਡਾ. ਐੱਸ.ਪੀ. ਸਿੰਘ ਓਬਰਾਏ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ ਅਤੇ ਉਨ•ਾਂ ਦਾ ਇਥੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਗੁਰਜਤਿੰਦਰ ਸਿੰਘ ਰੰਧਾਵਾ, ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਹਰਪ੍ਰੀਤ ਸਿੰਘ ਸੰਧੂ, ਡਾ. ਸੁਖਪਾਲ ਸਿੰਘ ਧਨੋਆ ਵੀ ਆਪਣੀ ਹਾਜ਼ਰੀ ਲਗਵਾਉਣਗੇ।
ਇਸ ਉਪਰੰਤ ਡਾ. ਓਬਰਾਏ ਬੋਸਟਨ, ਨਿਊਯਾਰਕ ਅਤੇ ਨਿਊਯਾਰਕ ਵਿਚ ਵੀ ਵੱਖ-ਵੱਖ ਸਮਾਗਮਾਂ ਵਿਚ ਆਪਣੀ ਹਾਜ਼ਰੀ ਭਰਨਗੇ। ਹੋਰ ਜਾਣਕਾਰੀ ਲਈ 916-320-9444 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Be the first to comment

Leave a Reply