ਡਾ. ਰੂਪ ਸਿੰਘ ਬਣੇ ਸ਼੍ਰੋਮਣੀ ਕਮੇਟੀ ਦੇ ਸਕੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੀ ਜ਼ਿੰਮੇਵਾਰੀ ਸੌਂਪ ਦਿੱਤੀ।

ਦੱਸਣਯੋਗ ਹੈ ਕਿ ਡਾ. ਰੂਪ ਸਿੰਘ 1989 ਵਿਚ ਬਤੌਰ ਸੰਪਾਦਕ ਭਰਤੀ ਹੋਏ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਪ੍ਰਬੰਧਕੀ ਅਹੁਦਿਆਂ ‘ਤੇ ਡਿਊਟੀ ਕੀਤੀ ਹੈ। ਡਾ. ਰੂਪ ਸਿੰਘ ਇਕ ਸਿੱਖ ਵਿਦਵਾਨ ਤੇ ਲੇਖਕ ਹਨ। ਉਨ੍ਹਾਂ ਕਈ ਧਾਰਮਿਕ ਪੁਸਤਕਾਂ ਲਿਖੀਆਂ ਗਈਆਂ।

ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਹਰਚਰਨ ਸਿੰਘ ਦੇ ਨਿਯੁਕਤ ਹੋਣ ਤੋਂ ਪਹਿਲਾਂ ਵੀ ਡਾ. ਰੂਪ ਸਿੰਘ ਹੀ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਵੇਖਦੇ ਸਨ।

Be the first to comment

Leave a Reply