ਡਾ. ਹਰਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਬਰਨਾਲਾ – ਮੁੱਖ ਖ਼ੇਤੀਬਾੜੀ ਅਫ਼ਸਰ ਫਰੀਦਕੋਟ ਡਾ. ਹਰਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਹਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਹਿੱਤ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਕੰਮ ਹੋਵੇਗਾ, ਜ਼ਿਲ੍ਹੇ ਵਿੱਚ ਖੇਤੀਬਾੜੀ ਦੇ ਧੰਦੇ ਨੂੰ ਉੱਚਾ ਚੁੱਕਣਾ ਹੋਵੇਗਾ। ਇਸ ਤੋਂ ਇਲਾਵਾ ਕਿਸਾਨ ਹਿੱਤ ਖਾਤਰ ਕੁਆਇਲਟੀ ਕੰਟਰੋਲ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਕਿਸਾਨਾਂ ਦੀ ਸੇਵਾ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੀ ਰਛਪਾਲ ਸਿੰਘ ਖੋਸਾ ਇਸ ਅਹੁਦੇ ‘ਤੇ ਤੈਨਾਤ ਸਨ। ਡਾ. ਹਰਵਿੰਦਰ ਸਿੰਘ ਦਾ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਮੂਹ ਸਟਾਫ਼ ਨੇ ਦਫ਼ਤਰ ਪਹੁੰਚਣ ‘ਤੇ ਭਰਵਾਂ ਸਵਾਗਤ ਵੀ ਕੀਤਾ।