ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਵੈਲਨੈਸ ਕਲੀਨਿਕ ਦਾ ਦੌਰਾ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਸਿਹਤ ਅਤੇ ਤੰਦਰੁਸਤ ਕੇਂਦਰ (ਵੈਲਨੈਸ ਕਲੀਨਿਕ) ਅਸਲਾਮਾਬਾਦ ਦਾ ਅਚਾਨਕ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨਾਂ ਸਿਹਤ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਉਨਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਜ਼ਿਲਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸਿਹਤ ਅਤੇ ਤੰਦਰੁਸਤ ਕੇਂਦਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ 7 ਵਜੇ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨਾਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਤੋਂ ਇਲਾਵਾ ਲੈਬਾਰਟਰੀ ਦੀ ਚੈਕਿੰਗ ਵੀ ਕੀਤੀ।