ਡਿਪਟੀ ਕਮਿਸ਼ਨਰ ਪਟਿਆਲਾ ਵਿਦਿਆਰਥੀਆਂ ਦੇ ਹੋਏ ਰੂਬਰੂ

ਪਟਿਆਲਾ :  ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਜ਼ਿਲੇ ਦੇ ਦਿਹਾਤੀ ਖੇਤਰ ‘ਚ ਤਿੰਨ ਸੀਨੀਅਰ ਸੈਕੰਡਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਸਕੂਲਾਂ ਦੇ ਕੰਮ ਕਾਜ ਦਾ ਜਾਇਜ਼ਾ ਲਿਆ ਉੱਥੇ ਹੀ ਵਿਦਿਆਰਥੀਆਂ ਦੇ ਰੂਬਰੂ ਹੋ ਕੇ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਸਿਲੇਬਸ ਵਿੱਚੋਂ ਸਵਾਲ ਪੁੱਛ ਕੇ ਉਹਨਾਂ ਦੀ ਕਾਬਲੀਅਤ ਬਾਰੇ ਜਾਣਿਆ।ਸਵੇਰੇ 10 ਵਜੇ ਪਿੰਡ ਸਿੱਧੂਵਾਲ ਵਿਖੇ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ ਫਿਰ ਲਚਕਾਣੀ ਤੇ ਲੰਗ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਨਿਰੀਖਣ ਕੀਤਾ। ਉਹਨਾਂ ਸਭ ਤੋਂ ਪਹਿਲਾਂ ਕਲਾਸਾਂ ਵਿੱਚ ਜਾ ਕੇ ਅਧਿਆਪਕਾਂ ਤੋਂ ਪੜਾਏ ਜਾ ਰਹੇ ਸਿਲੇਬਸ ਬਾਰੇ ਜਾਣਿਆ ਫਿਰ ਸਿਲੇਬਸ ਵਿੱਚੋਂ ਵਿਦਿਆਰਥੀਆਂ ਨੂੰ ਸੁਆਲ ਪੁੱਛ ਕੇ ਉਹਨਾਂ ਦੀ ਕਾਬਲੀਅਤ ਬਾਰੇ ਜਾਣਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਪ੍ਰੈਕਟੀਕਲ ਵੀ ਕਰਾਉਣ ਤਾਂ ਕਿ ਉਹ ਅੱਜ ਕੱਲ ਦੇ ਮੁਕਾਬਲੇਬਾਜੀ ਦੇ ਯੁੱਗ ਵਿੱਚ ਸਮੇਂ ਦੇ ਹਾਣੀਬਣ ਸਕਣ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਵਾਲ ਪੁੱਛੇ ਤੇ ਬਲੈਕ ਬੋਰਡ ‘ਤੇ ਖੁਦ ਉਹਨਾਂ ਨੂੰ ਉਹਨਾਂ ਸਵਾਲਾਂਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਨੇ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਵੀ ਨਿਰੀਖਣ ਕੀਤਾ।

Be the first to comment

Leave a Reply