ਤਨਖਾਹਾਂ ‘ਚ ਸੋਧ ਦੀ ਮੰਗ ਨੂੰ ਲੈ ਕੇ ਜੂਨੀਅਰ ਇੰਜੀਨੀਅਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ – ਸ਼ਕਤੀ ਸਦਨ ਦੇ ਬਾਹਰ ਦੁਪਹਿਰ 2 ਘੰਟੇ ਲਈ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਾਵਰ ਨਿਗਮ ਦੇ ਇੰਜੀਨੀਅਰਾਂ ਨੂੰ ਪੰਜਾਬ ਸਰਕਾਰ ਦੇ ਦੂਸਰੇ ਵਿਭਾਗ ਦੇ ਇੰਜੀਨੀਅਰਾਂ ਤੋਂ ਘੱਟ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਹੈ।
ਬੁਲਾਰਿਆਂ ਨੇ ਕਿਹਾ ਕਿ ਇਸ ਮੰਗ ਲਈ ਕਈ ਵਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਮੈਨੇਜਮੈਂਟ ਦੇ ਸਿਰ ‘ਤੇ ਜੂੰ ਤੱਕ ਨਹੀਂ ਸਰਕਦੀ। ਨਵੇਂ ਭਰਤੀ ਹੋਏ ਜੂਨੀਅਰ ਇੰਜੀਨੀਅਰਾਂ ਨੇ ਕਿਹਾ ਕਿ ਉਨ੍ਹਾਂ ਨੂੰ 3 ਸਾਲ ਦੇ ਪ੍ਰੋਬੇਸ਼ਨ ਵਿਚ ਸਿਰਫ 10 ਹਜ਼ਾਰ ਰੁਪਏ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਨਹੀਂ ਹੁੰਦਾ।  ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੈਟਰੋਲ ਆਦਿ ਦਾ ਖਰਚਾ ਦਿੱਤਾ ਜਾਵੇ ਤਾਂ ਜੋ ਅਰਥਿਕ ਤੰਗੀ ਦੇ ਹਾਲਾਤ ਵਿਚ ਉਨ੍ਹਾਂ ਦੀ ਮਦਦ ਹੋ ਸਕੇ। ਉਹ ਪਟਿਆਲਾ ‘ਚ ਧਰਨਾ ਪ੍ਰਦਰਸ਼ਨ ਕਰਨ ਤੋਂ ਸੰਕੋਚ ਨਹੀਂ ਕਰਨਗੇ।

Be the first to comment

Leave a Reply