ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਚ ਬੀਤੀ ਰਾਤ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਹੋਈ

ਜਲੰਧਰ- ਔਰਤਾਂ ਦੇ ਸ਼ੋਸ਼ਣ, ਜ਼ੁਲਮ ਤੇ ਹੱਤਿਆਵਾਂ ਦੇ ਮਾਮਲੇ ਰੁਕ ਨਹੀਂ ਰਹੇ। ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਚ ਬੀਤੀ ਰਾਤ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਹੋਈ। ਅਣਪਛਾਤੇ ਵਿਅਕਤੀਆਂ ਨੇ ਲੜਕੀ ਦੀ ਹੱਤਿਆ ਕਰਕੇ ਉਸਦੀ ਲਾਸ਼ ਸ਼ਰੇਆਮ ਪਾਰਕ ਵਿਚ ਸਾੜ ਦਿੱਤੀ। ਵਾਰਦਾਤ ਦਾ ਖੁਲਾਸਾ ਅੱਜ ਸਵੇਰੇ ਕਰੀਬ 8.30 ਵਜੇ ਹੋਇਆ ਜਦੋਂ ਉਕਤ ਪਾਰਕ ‘ਚ ਸਵੇਰੇ ਪ੍ਰਵਾਸੀ ਵਿਅਕਤੀ ਸੈਰ ਲਈ ਪਹੁੰਚਿਆ। ਲਾਸ਼ ਦੇਖ ਕੇ ਉਸ ਨੇ ਰੌਲਾ ਪਾਇਆ ਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਸ ਕਮਿਸ਼ਨਰ ਪਰਵੀਨ ਕੁਮਾਰ ਸਿਨਹਾ, ਏ. ਡੀ. ਸੀ. ਪੀ. ਸੂਡਰ ਵਿਜੀ, ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਲਾਸ਼ ਦੇਖਣ ਵਾਲੇ ਮਹਿੰਦਰਪਾਲ ਵਾਸੀ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਨੇ ਦੱਸਿਆ ਕਿ ਉਹ ਨੇੜੇ ਸਥਿਤ ਫੈਕਟਰੀ ਵਿਚ ਕੰਮ ਕਰਦਾ ਹੈ। ਇੰਸਪੈਕਟਰ ਸੁਖਵਿੰਦਰ ਸਿੰਘ ਮੁਤਾਬਿਕ ਲਾਸ਼ 90 ਫੀਸਦੀ ਸੜ ਚੁੱਕੀ ਹੈ। ਲਾਸ਼ ਦਾ ਪੋਸਟਮਾਰਟਮ ਮੈਡੀਕਲ ਬੋਰਡ ਤੋਂ ਕਰਵਾਇਆ ਜਾਵੇਗਾ ਤਾਂ ਜੋ ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਮ੍ਰਿਤਕਾ ਦੀ ਲਾਸ਼ ਕਰੀਬ 90 ਫੀਸਦੀ ਸੜੀ ਹੋਣ ਕਾਰਨ ਪਛਾਣ ਨਹੀਂ ਹੋ ਰਹੀ ਸੀ। ਪੁਲਸ ਨੇ ਹੱਤਿਆ ਦਾ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

Be the first to comment

Leave a Reply