ਦਰਦਨਾਕ ਹਾਦਸਾ, 10 ਪੰਜਾਬੀਆਂ ਦੀ ਮੌਤ

ਧਰਮਸ਼ਾਲਾ –  ਇੱਕ ਦਰਦਨਾਕ ਹਾਦਸੇ ਵਿੱਚ 10 ਪੰਜਾਬੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 30 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਧਲਿਆਰਾ ਨੇੜ ਵਾਪਰਿਆ। ਹਾਸਲ ਜਾਣਕਾਰੀ ਮੁਤਾਬਕ ਜਵਾਲਾਜੀ ਜਾ ਰਹੀ ਸ਼ਰਧਾਲੂਆਂ ਦੀ ਬੱਸ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। ਇਹ ਬੱਸ ਅੰਮ੍ਰਿਤਸਰ ਤੋਂ ਗਈ ਸੀ। ਮਰਨ ਵਾਲੇ ਲੋਕ ਵੀ ਅੰਮ੍ਰਿਤਸਰ ਦੇ ਇਲਾਕੇ ਦੇ ਹਨ। ਇਸ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਮਿਲੀ।

Be the first to comment

Leave a Reply