ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੁਨਿਆਰ ਦੀ

ਤਰਨ ਤਾਰਨ: ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਤਰਨ ਤਾਰਨ ਦੇ ਪਿੰਡ ਢੰਡ ਵਿੱਚ ਚਾਰ ਨਕਾਬਪੋਸ਼ ਲੁਟੇਰਿਆਂ ਨੇ ਸੁਨਿਆਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਲੁਟੇਰੇ ਉਸ ਤੋਂ 48 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀ ਅਮਰਜੀਤ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ। ਇਹ ਪੂਰੀ ਵਾਰਦਾਤ ਸੀਸੀਟੀਵੀ ‘ਚ ਕੈਦ ਹੋ ਗਈ। ਇਸ ਰਾਹੀਂ ਪਤਾ ਲੱਗਾ ਕਿ ਦੋ ਮੋਟਰਸਾਈਕਲਾਂ ‘ਤੇ ਚਾਰ ਨਕਾਬਪੋਸ਼ ਲੁਟੇਰੇ ਆਏ ਸਨ। ਇਨ੍ਹਾਂ ਵਿੱਚੋਂ ਦੋ ਦੇ ਹੱਥ ਪਿਸਤੌਲ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Be the first to comment

Leave a Reply

Your email address will not be published.


*