ਦਿੱਲੀ ‘ਚ ਮਿਲੇ ਰਾਹੁਲ ਅਤੇ ਕੈਪਟਨ

ਨਵੀਂ ਦਿੱਲੀ— ਪੰਜਾਬ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ। ਇਸ ਮੀਟਿੰਗ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਮੁਖੀ ਆਸ਼ਾ ਕੁਮਾਰੀ ਵੀ ਮੌਜੂਦ ਸਨ। ਮੀਟਿੰਗ ਵਿਚ ਕਿਨ੍ਹਾਂ ਨਾਵਾਂ ‘ਤੇ ਚਰਚਾ ਹੋਈ ਇਸ ਬਾਰੇ ਸਪੱਸ਼ਟ ਰੂਪ ਵਿਚ ਤਾਂ ਕੋਈ ਜਾਣਕਾਰੀ ਨਹੀਂ ਮਿਲ ਸਕੀ ਪਰ ਗੱਲਾਂ ਹੀ ਗੱਲਾਂ ਵਿਚ ਸੁਨੀਲ ਜਾਖੜ ਨੇ ਸਾਫ ਕਰ ਦਿੱਤਾ ਕਿ ਇਸ ਪੰਜਾਬ ਕੈਬਨਿਟ ਵਿਚ ਰਾਹੁਲ ਗਾਂਧੀ ਵੱਲੋਂ ਯੂਥ ਬ੍ਰਿਗੇਡ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਯਾਨੀ ਕਿ ਪੰਜਾਬ ਕੈਬਨਿਟ ਵਿਚ ਨੌਜਵਾਨ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ ‘ਤੇ ਮੋਹਰ ਲੱਗ ਸਕਦੀ ਹੈ। ਅਜੇ ਤੱਕ ਸੂਬਾ ਕਾਂਗਰਸ ਅਤੇ ਮੁੱਖ ਮੰਤਰੀ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Be the first to comment

Leave a Reply