ਦਿੱਲੀ ਭਾਜਪਾ ਉੱਪ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪਾਰਟੀ ਨੂੰ ਦਿੱਲੀ ਭਾਜਪਾ ਉੱਪ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪਾਰਟੀ ਦਿੱਤਾ ਅਸਤੀਫਾ

ਜਲੰਧਰ — ਦਿੱਲੀ ਭਾਜਪਾ ਉੱਪ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ‘ਚ ਅਸਤੀਫੇ ਦੇ ਕਾਰਨਾਂ ਦਾ ਜ਼ਿਕਰ ਕਰਦੇ ਹੋਏ ਬਾਠ ਨੇ ਲਿਖਿਆ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਪ੍ਰੋਗਰਾਮਾਂ ‘ਚ ਸ਼ਾਮਲ ਨਹੀਂ ਹੋ ਸਕੇ, ਇਸ ਲਈ ਅਸਤੀਫਾ ਦੇ ਰਹੇ ਹਨ। ਬਾਠ ਦੇ ਅਸਤੀਫੇ ਦਾ ਵੱਡਾ ਕਾਰਨ ਰਾਸ਼ਟਰੀ ਸਵੈਮ ਸੇਵਕ ਸੰਘ ਨਾਲ ਜੁੜੇ ਸੰਗਠਨ ਰਾਸ਼ਟਰੀ ਸਿੱਖ ਸੰਗਤ ਦੇ ਇਕ ਧਾਰਮਿਕ ਪ੍ਰੋਗਰਾਮ ਨੂੰ ਦੱਸਿਆ ਜਾ ਰਿਹਾ ਹੈ, ਜਿਸ ‘ਚ ਉਹ ਸ਼ਾਮਲ ਨਹੀਂ ਹੋਏ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਦਿੱਲੀ ‘ਚ 25 ਅਕਤੂਬਰ ਨੂੰ ਇਕ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਪ੍ਰੋਗਰਾਮ ‘ਚ ਕੇਂਦਰੀ ਮੰਤਰੀ ਰਾਜਨਾਥ ਸਿੰਘ ਨਾਲ ਸੰਘ ਮੁਖੀ ਮੋਹਨ ਭਾਗਵਤ ਵੀ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ ‘ਚ ਭਾਜਪਾ ਦੇ ਹਰਿਆਣਾ ਅਤੇ ਪੰਜਾਬ ਦੇ ਸਿੱਖ ਨੇਤਾ ਸ਼ਾਮਲ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ‘ਤੇ ਗਾਜ ਡਿੱਗ ਸਕਦੀ ਹੈ।
ਜਾਣਕਾਰੀ ਮਿਲੀ ਹੈ ਕਿ ਰਾਸ਼ਟਰੀ ਸਿੱਖ ਸੰਗਤ ਦੇ ਇਸ ਪ੍ਰੋਗਰਾਮ ਦੇ ਫਲਾਪ ਹੋਣ ਨਾਲ ਸੰਘ ਤੋਂ ਲੈ ਕੇ ਭਾਜਪਾ ਤੱਕ ‘ਚ ਹੀ ਘਮਾਸਾਨ ਮਚਿਆ ਹੋਇਆ ਹੈ। ਸਮਾਗਮ ‘ਚ ਭਾਜਪਾ ਅਤੇ ਅਕਾਲੀ ਦਲ ਨਾਲ ਸੰਬੰਧਤ ਸਿੱਖ ਨੇਤਾ ਵੀ ਪ੍ਰੋਗਰਾਮ ‘ਚ ਨਹੀਂ ਆਏ। ਸੂਤਰਾਂ ਦਾ ਕਹਿਣਾ ਹੈ ਕਿ ਬਾਠ ਦਾ ਅਸਤੀਫਾ ਸੰਘ ਦੇ ਰੋਸ ਤੋਂ ਬਾਅਦ ਲਿਆ ਗਿਆ ਹੈ।
ਓਧਰ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਭਾਜਪਾ ਦੇ ਕਈ ਸੀਨੀਅਰ ਨੇਤਾ, ਜੋ ਅਹਿਮ ਅਹੁਦਿਆਂ ‘ਤੇ ਰਹੇ ਹਨ ਜਾਂ ਅਜੇ ਜੋ ਅਹੁਦਿਆਂ ‘ਤੇ ਤਾਇਨਾਤ ਹਨ, ਨੂੰ ਲੈ ਕੇ ਵੀ ਸੰਘ ਅਤੇ ਭਾਜਪਾ ਹਾਈਕਮਾਨ ਦੇ ਮੱਥੇ ਤਿਊੜੀਆਂ ਪਈਆਂ ਹਨ। ਇਨ੍ਹਾਂ ਨੇਤਾਵਾਂ ‘ਚ ਮੁੱਖ ਤੌਰ ‘ਤੇ ਹਰਜੀਤ ਸਿੰਘ ਗਰੇਵਾਲ, ਮਨਜੀਤ ਰਾਏ ਤੇ ਰਾਜਿੰਦਰ ਮੋਹਨ ਸਿੰਘ ਛੀਨਾ ਸ਼ਾਮਲ ਹੈ। ਇਨ੍ਹਾਂ ‘ਚੋਂ ਕੋਈ ਵੀ ਸਿੱਖ ਨੇਤਾ ਰਾਸ਼ਟਰੀ ਸਿੱਖ ਸੰਗਤ ਦੇ ਪ੍ਰੋਗਰਾਮ ‘ਚ ਨਹੀਂ ਪਹੁੰਚਿਆ ਜਦਕਿ ਪੰਜਾਬ ਦੇ ਕੁਝ ਨੇਤਾ ਜੋ ਦਰਕਿਨਾਰ ਕੀਤੇ ਗਏ ਹਨ, ਨੇ ਪੂਰੀ ਤਰ੍ਹਾਂ ਜ਼ਿੰਮੇਵਾਰੀ ਨਿਭਾਈ।

Be the first to comment

Leave a Reply