ਦਿੱਲੀ ਮਹਿਲਾ ਕਮਿਸ਼ਨ ਦੀ ਮਦਦ ਕਰਨ ਵਾਲੀ ਔਰਤ ਦੀ ਇਲਾਕੇ ਦੀਆਂ ਹੀ ਹੋਰ ਔਰਤਾਂ ਨੇ ਕਥਿਤ ਤੌਰ ‘ਤੇ ਕੁੱਟਮਾਰ ਕੀਤੀ

ਨਵੀਂ ਦਿੱਲੀ— ਬਾਹਰੀ ਦਿੱਲੀ ਦੇ ਨਰੇਲਾ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਗਿਰੋਹ ਦਾ ਪਰਦਾਫਾਸ਼ ਕਰਨ ‘ਚ ਦਿੱਲੀ ਮਹਿਲਾ ਕਮਿਸ਼ਨ ਦੀ ਮਦਦ ਕਰਨ ਵਾਲੀ ਔਰਤ ਦੀ ਇਲਾਕੇ ਦੀਆਂ ਹੀ ਹੋਰ ਔਰਤਾਂ ਨੇ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ। ਇੰਨਾ ਹੀ ਨਹੀਂ ਕਰੀਬ ਡੇਢ ਘੰਟੇ ਤੱਕ ਪੀੜਤ ਔਰਤ ਨੂੰ ਬਿਨਾਂ ਕੱਪੜਿਆਂ ਦੇ ਹੀ ਪਰੇਡ ਵੀ ਕਰਵਾਈ ਗਈ। ਜਿਨ੍ਹਾਂ ਔਰਤਾਂ ਨੇ ਇਹ ਸਾਰੀਆਂ ਹਰਕਤਾਂ ਕੀਤੀਆਂ ਹਨ, ਉਹ ਗੈਰ-ਕਾਨੂੰਨੀ ਸ਼ਰਾਬ ਵੇਚਣ ‘ਚ ਸ਼ਾਮਲ ਦੱਸੀ ਜਾਂਦੀ ਹੈ।ਘਟਨਾ ਨੂੰ ਹੈਰਾਨ ਕਰਨ ਵਾਲਾ ਅਤੇ ਸ਼ਰਮਨਾਕ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਅਨਿਲ ਬੈਜ਼ਲ ਨੂੰ ਮਾਮਲੇ ‘ਚ ਦਖਲ ਦੇਣ ਅਤੇ ਉਨ੍ਹਾਂ ਸਥਾਨਕ ਪੁਲਸ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ, ਜਿਨ੍ਹਾਂ ਨੇ ਗਿਰੋਹ ਚਲਾਉਣ ਵਾਲਿਆਂ ਨਾਲ ਕਥਿਤ ਤੌਰ ‘ਤੇ ਮਿਲੀਭਗਤ ਕੀਤੀ ਹੈ। ਪੁਲਸ ਨੇ ਘਟਨਾ ‘ਚ ਸ਼ਾਮਲ ਔਰਤਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ‘ਚ ਮਾਮਲਾ ਦਰਜ ਕੀਤਾ ਹੈ।

Be the first to comment

Leave a Reply