ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਚੌਕਸ : ਸੀਤਾਰਮਨ

ਵਾਰਾਨਸੀ –  ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਅੱਜ ਕਿਹਾ ਕਿ ਸਰਕਾਰ ਸਰਹੱਦਾਂ ਦੀ ਰੱਖਿਆ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਨਸੀ ‘ਚ ਅੱਜ ਆਪਣੇ ਸਨਮਾਨ ‘ਚ ਆਯੋਜਿਤ ਇਕ ਸਮਾਰੋਹ ਦੇ ਬਾਅਦ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ, ”ਜੰਮੂ-ਕਸ਼ਮੀਰ ਜਾਂ ਡੋਕਲਾਮ, ਦੇਸ਼ ਦੀ ਕਿਸੇ ਵੀ ਸਰਹੱਦ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਕੋਈ ਚਿੰਤਾ ਕਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ, ”ਸਰਹੱਦਾਂ ਦੀ ਰੱਖਿਆ ਦੇ ਮੁੱਦੇ ‘ਤੇ ਸਰਕਾਰ ਸਮੇਂ-ਸਮੇਂ ‘ਤੇ ਸਮੀਖਿਆ ਅਤੇ ਉਸਦੇ ਅਨੁਸਾਰ ਜ਼ਰੂਰੀ ਕਦਮ ਚੁੱਕਦੀ ਰਹਿੰਦੀ ਹੈ ਪਰ ਸੁਰੱਖਿਆ ਕਾਰਨਾਂ ਕਾਰਨ ਲੋੜ ਪੈਣ ‘ਤੇ ਹੀ ਉਸ ਦਾ ਖੁਲਾਸਾ ਕੀਤਾ ਜਾਂਦਾ ਹੈ।” ਉਨ੍ਹਾਂ ਦੇਸ਼ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਰਕਾਰ ਲਈ ਜਨਤਾ ਦੀ ਸੁਰੱਖਿਆ ਬੇਹੱਦ ਅਹਿਮ ਹੈ ਅਤੇ ਉਸ ਮੁੱਦੇ ‘ਤੇ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕਰਦੀ।

Be the first to comment

Leave a Reply