ਦੱਖਣੀ ਅਫਰੀਕਾ ਦੀਆਂ 119 ਦੌੜਾਂ ਦੇ ਟੀਚੇ ਨੂੰ ਭਾਰਤ ਨੇ ਬਿਨਾ ਕਿਸੇ ਮੁਸ਼ਕਲ ਦੇ ਪੂਰਾ ਕੀਤਾ

ਚੰਡੀਗੜ੍ਹ: ਸੈਂਚੂਰੀਅਨ ਵਿੱਚ ਖੇਡੇ ਗਏ ਦੂਜੇ ਇੱਕ ਦਿਨਾ ਮੈਚ ਵੀ ਸ਼ਾਨਦਾਰ ਜਿੱਤ ਦਰਜ ਕਰ ਲਈ ਹੈ। ਦੱਖਣੀ ਅਫਰੀਕਾ ਦੀਆਂ 119 ਦੌੜਾਂ ਦੇ ਟੀਚੇ ਨੂੰ ਭਾਰਤ ਨੇ ਬਿਨਾ ਕਿਸੇ ਖਾਸ ਮੁਸ਼ਕਲ ਦੇ 21ਵੇਂ ਓਵਰ ਵਿੱਚ ਹਾਸਲ ਕਰ ਲਿਆ। ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ ਕੇ ਛੇ ਇੱਕ ਦਿਨਾ ਮੈਚਾਂ ਦੀ ਲੜੀ ਵਿੱਚ ਭਾਰਤ 2-0 ਨਾਲ ਅੱਗੇ ਹੋ ਗਿਆ ਹੈ। ਕੋਹਲੀ ਦੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਨੂੰ ਗੇਂਦਬਾਜ਼ ਸਹੀ ਠਹਿਰਾ ਦਿੱਤਾ ਸੀ ਤੇ ਬਾਅਦ ਵਿੱਚ ਬੱਲੇਬਾਜ਼ਾਂ ਨੇ ਵੀ ਆਪਣੀ ਕਾਬਲੀਅਤ ਦਾ ਸਬੂਤ ਦੇ ਦਿੱਤਾ। ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਅਰਧ ਸੈਂਕੜਾ ਤੇ ਕਪਤਾਨ ਵਿਰਾਟ ਕੋਹਲੀ ਦੀਆਂ ਸ਼ਾਨਦਾਰ 46 ਦੌੜਾਂ ਸਦਕਾ ਭਾਰਤ ਨੇ ਵੀਹਵੇਂ ਓਵਰ ਵਿੱਚ ਆਪਣੀ ਜਿੱਤ ਦਰਜ ਕਰ ਦਿੱਤੀ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ 15 ਦੌੜਾਂ ਬਣਾ ਕੇ ਆਊਟ ਹੋ ਗਏ ਸੀ। ਯਜੁਵੇਂਦਰ ਚਹਿਲ ਨੇ ਸਿਰਫ 22 ਦੌੜਾਂ ਦੇ ਕੇ ਪੰਜ ਵਿਕਟਾਂ ਹਾਸਲ ਕੀਤੀਆਂ ਤੇ ਕੁਲਦੀਪ ਯਾਦਵ ਨੇ ਵੀ ਦੱਖਣੀ ਅਫਰੀਕਾ ਦੇ ਤਿੰਨ ਖਿਡਾਰੀਆਂ ਨੂੰ ਆਊਟ ਕੀਤਾ। ਭੁਵਨੇਸ਼ਵਰ ਕੁਮਾਰ ਤੇ ਯਜੁਵੇਂਦਰ ਚਹਿਲ ਨੇ 1-1 ਵਿਕਟ ਹਾਸਲ ਕੀਤੀ। 6 ਇੱਕ ਦਿਨਾ ਮੈਚਾਂ ਦੀ ਲੜੀ ‘ਚ ਭਾਰਤ 1-0 ਨਾਲ ਅੱਗੇ ਹੈ। ਪਹਿਲੇ ਮੁਕਾਬਲੇ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਮਾਤ ਦਿੱਤੀ ਸੀ। ਦੱਖਣੀ ਅਫਰੀਕਾ ਦੇ ਛੇ ਖਿਡਾਰੀ ਦੋਹਰੇ ਅੰਕੜੇ ਦਾ ਸਕੋਰ ਵੀ ਨਹੀਂ ਬਣਾ ਸਕੇ। ਇਸ ਤੋਂ ਇਲਾਵਾ ਕਿਸੇ ਵੀ ਬੱਲੇਬਾਜ਼ ਨੇ 25 ਦੌੜਾਂ ਤੋਂ ਵੱਧ ਨਹੀਂ ਬਣਾਈਆਂ। ਮੇਜ਼ਬਾਨ ਟੀਮ ਦਾ ਇਹ ਪ੍ਰਦਰਸ਼ਨ ਕਾਫੀ ਖ਼ਰਾਬ ਰਿਹਾ।

Be the first to comment

Leave a Reply