ਧੀ-ਜਵਾਈ ਤੋਂ ਤੰਗ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ!

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ‘ਚ ਹੇਤ ਰਾਮ ਕਾਲੋਨੀ ‘ਚ ਇਕ ਘਰ ‘ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਜੋਗਿੰਦਰ ਪਾਲ ਅਤੇ ਉਸ ਦੀ ਪਤਨੀ ਵੀਣਾ ਦੇ ਰੂਪ ‘ਚ ਹੋਈ ਹੈ। ਮ੍ਰਿਤਕਾਂ ਦੀ ਧੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਦਾ ਅਕਸਰ ਆਪਸ ‘ਚ ਕਲੇਸ਼ ਰਹਿੰਦਾ ਸੀ ਜਦਕਿ ਘਰ ‘ਚੋਂ ਮਿਲੇ ਸੁਸਾਈਡ ਨੋਟ ‘ਚ ਪਤੀ-ਪਤਨੀ ਨੇ ਆਪਣੀ ਧੀ ਅਤੇ ਜਵਾਈ ਨੂੰ ਹੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਘਰ ਵਿਚੋਂ ਬਦਬੂ ਆਉਣ ਲੱਗੀ। ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਅੰਦਰ ਪਤੀ-ਪਤਨੀ ਦੀਆਂ ਲਾਸ਼ਾਂ ਪਈਆਂ ਸਨ। ਪੁਲਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੇ ਧੀ ਅਤੇ ਜਵਾਈ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।