ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜਨ ਦਾ ਐਲਾਨ

ਅੰਮ੍ਰਿਤਸਰ  – ਲਗਭਗ ਚਾਰ ਮਹੀਨੇ ਪਹਿਲਾਂ ਸੂਬੇ ਵਿੱਚ ਸਥਾਪਤ ਹੋਈ ਕਾਂਗਰਸ ਸਰਕਾਰ ਨੇ  ਆਉਂਦੀਆਂ ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਇੱਥੇ ਬੀਆਰਟੀਐਸ ਯੋਜਨਾ ਅਧੀਨ ਵੇਰਕਾ ਵਿੱਚ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਰੇਲਵੇ ਪੁਲ ਦਾ ਉਦਘਾਟਨ ਕਰਨ ਲਈ ਆਏ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਇਸੇ ਵਰ੍ਹੇ ਕਰਾਈਆਂ ਜਾਣਗੀਆਂ ਅਤੇ ਇਸ ਸਬੰਧੀ ਨਵੀਂ ਵਾਰਡਬੰਦੀ ਕਰਾਈ ਜਾਵੇਗੀ, ਜਿਸ ਨਾਲ ਸ਼ਹਿਰਾਂ ਵਿੱਚ ਵਾਰਡਾਂ ਦੀ ਗਿਣਤੀ ਵੱਧ ਜਾਵੇਗੀ। ਉਨ੍ਹਾਂ ਆਖਿਆ ਕਿ ਸਰਕਾਰ ਇਹ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ। ਇਸ ਤੋਂ ਪਹਿਲਾਂ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਉਲੀਕੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਾਹਿਰਾਂ ਦੀ ਰਾਇ ਨਾਲ ਵਿਉਂਤਬੰਦੀ ਕੀਤੀ ਜਾ ਰਹੀ ਹੈ, ਜਿਸ ‘ਤੇ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ ਮਹੀਨੇ ਅੰਮ੍ਰਿਤਸਰ ਆਉਣਗੇ ਅਤੇ ਵਿਕਾਸ ਕੰਮਾਂ ਦਾ ਐਲਾਨ ਕਰਨਗੇ। ਉਨ੍ਹਾਂ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਬੱਚਿਆਂ ਲਈ ਦੋ ਵੱਡੇ ਸਪੋਰਟਸ ਪਾਰਕ ਉਸਾਰੇ ਜਾਣਗੇ।

Be the first to comment

Leave a Reply