ਨਰਿੰਦਰ ਮੋਦੀ ਨੇ ਕਿਹਾ ਕਿ ਧੀਆਂ ਨੇ ਸਵਾ ਸੌ ਕਰੋੜ ਦੇਸ਼ਵਾਸੀਆਂ ਦਾ ਦਿਲ ਜਿੱਤ ਲਿਆ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਟੂਰਨਾਮੈਂਟ ਵਿਚ ਉਪ ਜੇਤੂ ਰਹੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਮ ਕੇ ਸ਼ਲਾਘਾ ਕਰਦਿਆਂ ਐਤਵਾਰ ਕਿਹਾ ਕਿ ਕਿ ਟੀਮ ਭਾਵੇਂ ਹੀ ਫਾਈਨਲ ਵਿਚ ਹਾਰ ਗਈ ਹੋਵੇ ਪਰ ਧੀਆਂ ਨੇ ਸਵਾ ਸੌ ਕਰੋੜ ਦੇਸ਼ਵਾਸੀਆਂ ਦਾ ਦਿਲ ਜਿੱਤ ਲਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਕਾਸ਼ਵਾਣੀ ‘ਤੇ ਆਪਣੇ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਵਿਚ ਭਾਰਤੀ ਮਹਿਲਾ ਕ੍ਰਿਕਟ ਖਿਡਾਰੀਆਂ ਦੀ ਜਮ ਕੇ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਵਿਸ਼ਵ ਕੱਪ ਵਿਚ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਖੇਤਰ ਹੋਵੇ, ਆਰਥਿਕ ਖੇਤਰ ਹੋਵੇ, ਸਮਾਜਿਕ ਜਾਂ ਫਿਰ ਖੇਡ ਦਾ ਮੈਦਾਨ ਹੋਵੇ, ਧੀਆਂ ਲਗਾਤਾਰ ਦੇਸ਼ ਦਾ ਨਾਂ ਰੌਸ਼ਨ ਕਰ ਰਹੀਆਂ ਹਨ ਤੇ ਨਵੀਆਂ-ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿਚ ਭਾਰਤ ਦੀਆਂ ਧੀਆਂ ਨੇ ਆਪਣੇ ਪ੍ਰਦਰਸ਼ਨ ਨਾਲ ਪੂਰੇ ਦੇਸ਼ ਨੂੰ ਸਨਮਾਨਿਤ ਕਰ ਦਿੱਤਾ ਹੈ। ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ, ਜਦੋਂ ਸਾਡੀਆਂ ਧੀਆਂ ਵਿਸ਼ਵ ਕੱਪ ਵਿਚ ਸਫਲ ਨਹੀਂ ਹੋ ਸਕੀਆਂ ਪਰ 125 ਕਰੋੜ ਦੇਸ਼ਵਾਸੀਆਂ ਨੇ ਉਸ ਹਾਰ ਨੂੰ ਵੀ ਆਪਣੇ ਮੋਢਿਆਂ ‘ਤੇ ਚੁੱਕ ਲਿਆ ਤੇ ਸਹੀ ਅਰਥਾਂ ਵਿਚ ਇਹ ਉਨ੍ਹਾਂ ਦੀ ਸਭ ਤੋਂ ਵੱਡੀ ਜਿੱਤ ਹੈ। ਦੇਸ਼ਵਾਸੀਆਂ ਨੇ ਜ਼ਰਾ ਜਿੰਨਾ ਵੀ ਭਾਰ ਉਨ੍ਹਾਂ ਧੀਆਂ ‘ਤੇ ਨਹੀਂ ਪੈਣ ਦਿੱਤਾ। ਦੇਸ਼ਵਾਸੀਆਂ ਨੂੰ ਸਾਡੀਆਂ ਧੀਆਂ ‘ਤੇ ਮਾਣ ਹੈ।  ਉਨ੍ਹਾਂ ਕਿਹਾ ਕਿ ਮੈਂ ਇਕ ਵਾਰ ਫਿਰ ਤੋਂ ਦੇਸ਼ ਦੀ ਨੌਜਵਾਨ ਪੀੜ੍ਹੀ, ਖਾਸ ਤੌਰ ‘ਤੇ ਸਾਡੀਆਂ ਧੀਆਂ ਨੂੰ ਦਿਲੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਦੇਸ਼ ਦਾ ਮਾਣ ਵਧਾਉਣ ਲਈ ਧੀਆਂ ਦਾ ਮੈਂ ਬਹੁਤ-ਬਹੁਤ ਧੰਨਵਾਦ ਕਰਦਾ ਹਾਂ।

Be the first to comment

Leave a Reply