ਨਵਜੋਤ ਸਿੰਘ ਸਿੱਧੂ ਵੱਲੋਂ ਸੁਲਤਾਨਪੁਰ ਲੋਧੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਅਤੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਬਾਬਾ ਸੁਖਜੀਤ ਸਿੰਘ ਨੂੰ ਨਾਲ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਸ. ਸਿੱਧੂ ਨੇ ਐਲਾਨ ਕੀਤਾ ਕਿ ਗੁਰਪੁਰਬ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਕੀਤੀ ਜਾਵੇਗੀ ਅਤੇ ਬਾਬਾ ਸੀਚੇਵਾਲ ਵੱਲੋਂ ਪਾਇਲਟ ਪ੍ਰਾਜੈਕਟ ਵਜੋਂ ਸੀਵਰੇਜ ਟਰੀਟਮੈਂਟ ਪਲਾਂਟ ਲਗਾ ਕੇ ਸ਼ਹਿਰ ਦੀ ਸਫਾਈ ਕੀਤੀ ਜਾਵੇਗੀ। ਵਿਧਾਇਕ ਸ੍ਰੀ ਚੀਮਾ ਨੇ ਕਿਹਾ ਕਿ 2019 ਵਿੱਚ ਮਨਾਏ ਜਾਣ ਵਾਲੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿਛਲੇ ਸਮੇਂ ਵਿੱਚ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਪਟਨਾ ਸਾਹਿਬ ਅਤੇ ਅੰਮ੍ਰਿਤਸਰ ਵਿਖੇ ਹੋਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਤੋਂ ਸੇਧ ਲੈ ਕੇ ਪ੍ਰੋਗਰਾਮ ਉਲੀਕੇ ਜਾਣਗੇ। 1969 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ 500ਵੇਂ ਗੁਰਪਰਬ ਸਮਾਗਮ ਤੋਂ ਵੀ ਸੇਧ ਲਈ ਜਾਵੇਗੀ ਤਾਂ ਜੋ 2019 ਵਿੱਚ ਹੋਣ ਵਾਲਾ ਸਮਾਗਮ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੇ ਚੇਤਿਆਂ ਵਿੱਚ ਸਦਾ ਲਈ ਵਸਿਆ ਰਹੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਸ੍ਰੀ ਚੀਮਾ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਐਲਾਨ ਕੀਤਾ ਸੀ ਕਿ 550ਵੇਂ ਗੁਰਪੁਰਬ ਸਮਾਗਮ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਜਿਸ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਕਮੇਟੀ ਵੀ ਬਣਾਈ ਗਈ। ਉਨ•ਾਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਇਸ ਸਮਾਗਮ ਦੀਆਂ ਤਿਆਰੀਆਂ ਆਰੰਭ ਕੀਤੀਆਂ ਜਾਣਗੀਆਂ ਜਿਸ ਲਈ ਅੱਜ ਸਥਾਨਕ ਵਿਧਾਇਕ, ਬਾਬਾ ਸੁਖਜੀਤ ਸਿੰਘ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਖੁੱਲ• ਕੇ ਵਿਚਾਰ ਵਟਾਂਦਰਾ ਹੋਇਆ। ਸੀਚੇਵਾਲ ਮਾਡਲ ‘ਤੇ ਸੁਲਤਾਨਪੁਰ ਲੋਧੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾ ਕੇ ਸਫਾਈ ਮੁਹਿੰਮ ਆਰੰਭੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੀ ਰਿੰਗ ਰੋਡ, ਬਾਈਪਾਸ, ਪਾਰਕ, ਪਾਰਕਿੰਗ ਲਈ ਥਾਵਾਂ, ਸ਼ਰਧਾਲੂ ਯਾਤਾਰੀਆਂ ਦੇ ਰਹਿਣ ਲਈ ਸਰਾਵਾਂ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ।
ਸ. ਸਿੱਧੂ ਨੇ ਕਿਹਾ ਕਿ ਬਹੁਤ ਜਲਦ ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਉਣਗੇ ਜਿਸ ਲਈ ਸਥਾਨਕ ਵਿਧਾਇਕ ਸ੍ਰੀ ਚੀਮਾ ਖੁਦ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਹਨ। ਉਨ•ਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿਹੜੇ ਵੀ ਫੰਡ ਚਾਹੀਦੇ ਹੋਣਗੇ, ਪਹਿਲ ਦੇ ਆਧਾਰ ‘ਤੇ ਜਾਰੀ ਕੀਤੇ ਜਾਣਗੇ। ਸ. ਸਿੱਧੂ ਨੇ ਬਾਬਾ ਸੀਚੇਵਾਲ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਜਿਸ ਤਰ•ਾਂ ਬਾਬਾ ਸੀਚੇਵਾਲ ਵੱਲੋਂ ਦਸੂਹਾ ਵਿਖੇ ਸਿਰਫ 12 ਲੱਖ ਰੁਪਏ ਦੀ ਲਾਗਤ ਨਾਲ ਸਫਲਤਾਪੂਰਵਕ ਸੀਵਰੇਜ ਟਰੀਟਮੈਂਟ ਪਲਾਂਟ ਚਲਾਇਆ ਜਾ ਰਿਹਾ ਹੈ ਉਸੇ ਤਰਜ਼ ‘ਤੇ ਸੂਬੇ ਵਿੱਚ ਬੰਦ ਪਏ ਸੀਵਰੇਜ ਟਰੀਟਮੈਂਟ ਪਲਾਂਟ ਚਲਾਏ ਜਾਣਗੇ ਅਤੇ ਪਾਣੀ ਨੂੰ ਟਰੀਟ ਕਰ ਕੇ ਸਿੰਜਾਈ ਲਈ ਵਰਤਿਆ ਜਾਵੇਗਾ।

Be the first to comment

Leave a Reply