ਨਵਦੀਪ ਦੀ ਪ੍ਰਾਪਤੀ ਨੂੰ ਪੰਜਾਬ ਅਤੇ ਸਿੱਖਿਆ ਵਿਭਾਗ ਲਈ ਮਾਣਮੱਤੀ ਦੱਸਿਆ

ਚੰਡੀਗੜ੍ਹ  : ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਕੌਮੀ ਪੱਧਰ ‘ਤੇ ਲਈ ਗਈ ਪ੍ਰੀਖਿਆ ਨੀਟ (ਕੌਮੀ ਯੋਗਤਾ ਤੇ ਦਾਖਲਾ ਟੈਸਟ) ਵਿੱਚ ਟੋਪਰ ਆਏ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਇਸ ਪ੍ਰਾਪਤੀ ਤੇ ਮੁਬਾਰਕਾਂ ਦਿੱਤੀਆਂ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਨਵਦੀਪ ਸਿੰਘ ਦੀ ਇਹ ਬਹੁਤ ਮਾਣਮੱਤੀ ਪ੍ਰਾਪਤੀ ਹੈ ਕਿ ਕੌਮੀ ਪੱਧਰ ਦੀ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਵੱਕਾਰੀ ਪ੍ਰੀਖਿਆ ਵਿੱਚ ਉਸਨੇ ਪਹਿਲਾ ਸਥਾਨ ਹਾਸਿਲ ਕਰਕੇ ਪੂਰੇ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਨਾਲ ਇਹ ਸਿੱਖਿਆ ਵਿਭਾਗ ਲਈ ਵੀ ਬਹੁਤ ਮਾਣ ਵਾਲੀ ਗੱਲ ਹੈ ਕਿ ਸ੍ਰੀ ਨਵਦੀਪ ਸਿੰਘ ਦੇ ਪਿਤਾ ਸ੍ਰੀ ਗੋਪਾਲ ਸਿੰਘ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਚੜ੍ਹੇਵਾਨ (ਸ੍ਰੀ ਮੁਕਤਸਰ ਸਾਹਿਬ) ਵਿਖੇ ਪ੍ਰਿੰਸੀਪਲ ਵਜੋਂ ਸੇਵਾ ਨਿਭਾ ਰਹੇ ਹਨ। ਸਿੱਖਿਆ ਮੰਤਰੀ ਨੇ ਨਵਦੀਪ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਪ੍ਰਾਪਤੀ ਦਾ ਸਿਹਰਾ ਨਵਦੀਪ ਦੀ ਮਿਹਨਤ, ਉਸਦੇ ਅਧਿਆਪਕਾਂ ਅਤੇ ਮਾਪਿਆਂ ਦੀ ਅਗਵਾਈ ਨੂੰ ਜਾਂਦਾ ਹੈ। ਉਨ੍ਹਾਂ ਨਵਦੀਪ ਸਿੰਘ ਨੂੰ ਭਵਿੱਖ ਵਿੱਚ ਹੋਰ ਵੀ ਪ੍ਰਾਪਤੀਆਂ ਕਰਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

Be the first to comment

Leave a Reply