ਨਸ਼ਾ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਨੇ ਪ੍ਰਣ ਲਿਆ

ਰਨਤਾਰਨ  ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਨੇ ਜ਼ਿਲੇ, ਤਹਿਸੀਲ, ਪਿੰਡ ਅਤੇ ਵਾਰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨਸ਼ੇ ਦੀ ਸਪਲਾਈ ਰੋਕਣ ਤੇ ਨਸ਼ਾ ਕਰਦੇ ਵਿਅਕਤੀਆਂ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਊੁ ਅਧਿਕਾਰੀ ਨਿਯੁਕਤ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਹੈ। ਇਸ ਬਾਰੇ ਅੱਜ ਪਲੇਠੀ ਮੀਟਿੰਗ ‘ਚ ਜ਼ਿਲਾ ਪੱਧਰ ‘ਤੇ ਅਧਿਕਾਰੀਆਂ ਦਾ ਸਹਿਯੋਗ ਲੈਣ ਦੀ ਇੱਛਾ ਨਾਲ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਸਾਰੇ ਜ਼ਿਲਾ ਅਧਿਕਾਰੀਆਂ ਨੂੰ ਸਹੁੰ ਚੁਕਾ ਕੇ ਨਸ਼ੇ ਦੇ ਖਾਤਮੇ ਦਾ ਪ੍ਰਣ ਲਿਆ।