ਨਸ਼ਿਆਂ ਵਿਰੁੱਧ ਮੁਹਿੰਮ ਦੇ ਸਿੱਟੇ ਸਾਹਮਣੇ ਆਉਣ ਲੱਗੇ- ਸਹੋਤਾ, ਗਿੱਲ ਤੇ ਘੁੰਮਣ

ਕੈਲੀਫੋਰਨੀਆ (ਬਿਊਰੋ ਸਰਵਿਸ)- ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਿੱਟੇ ਸਾਹਮਣੇ ਆਉਣ ਲੱਗ ਪਏ ਹਨ। ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀ ਇਸੇ ਮੁਹਿੰਮ ਦਾ ਹੀ ਸਿੱਟਾ ਹੈ। ਇਹ ਪ੍ਰਗਟਾਵਾ ਕਰਦਿਆਂ ਕਾਂਗਰਸ ਆਗੂਆਂ ਸ੍ਰੀ ਪਾਲ ਸਹੋਤਾ, ਸੁੱਖੀ ਘੁੰਮਣ ਤੇ ਰਾਣਾ ਗਿੱਲ ਨੇ ਕੈਪਟਨ ਦੀ ਸ਼ਲਾਘਾ ਕੀਤੀ ਹੈ ਤੇ ਕਿਹਾ ਹੈ ਕਿ ਉਹ ਵਾਅਦੇ ਤੇ ਇਰਾਦੇ ਦੇ ਪੱਕੇ ਹਨ। ਇੰਦਰਜੀਤ ਸਿੰਘ ਜੋ ਕਿ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਹੇਤਾ ਪੁਲਿਸ ਅਧਿਕਾਰੀ ਸੀ, ਦੀ ਗ੍ਰਿਫਤਾਰੀ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ ਵਾਸਤੇ ਕੌਣ ਜਿੰਮੇਵਾਰ ਹੈ। ਆਗੂਆਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਨਸ਼ਿਆਂ ਦੀ ਤਸਕਰੀ ਸਬੰਧੀ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਹੋਰ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਔਰਤਾਂ ਦੀਆਂ 50% ਸੀਟਾਂ ਰਾਖਵੀਆਂ ਕਰਕੇ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਕਾਂਗਰਸੀ ਆਗੂਆਂ ਨੇ ਵਿਸ਼ਵਾਸ਼ ਪ੍ਰਗਟਾਇਆ ਹੈ ਕਿ ਕੈਪਟਨ ਪੰਜਾਬੀਆਂ ਦੀਆਂ ਆਸਾਂ ਉਪਰ ਖਰਾ ਉਤਰਨਗੇ ਤੇ ਉਹ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ। ਕਾਂਗਰਸੀ ਆਗੂਆਂ ਨੇ ਕਿਹਾ ਹੈ ਕਿ 10 ਸਾਲ ਚਮ ਦੀਆਂ ਚਲਾਉਣ ਵਾਲੇ ਅਕਾਲੀ ਆਗੂ ਨਿਰਾਸ਼ ਹਨ ਤੇ ਇਹ ਹੀ ਵਜ•ਾ ਹੈ ਕਿ ਉਹ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਦੇ ਦੋ ਮਹੀਨਿਆਂ ਬਾਅਦ ਹੀ ਪ੍ਰੇਸ਼ਾਨ ਹੋ ਗਏ ਹਨ। ਪਿਛਲੀ ਸਰਕਾਰ ਨੇ ਬਿਨਾਂ ਕਿਸੇ ਯੋਜਨਾ ਦੇ ਪੰਜਾਬ ਦੇ ਖਜ਼ਾਨੇ ਨੂੰ ਲੁਟਾਇਆ ਹੈ ਜਿਸ ਕਾਰਨ ਮੌਜੂਦਾ ਸਰਕਾਰ ਨੂੰ ਬਹੁਤ ਹੀ ਸੋਚ ਸਮਝਕੇ ਚਲਣਾ ਪੈ ਰਿਹਾ ਹੈ। ਆਗੂਆਂ ਅਨੁਸਾਰ ਕੈਪਟਨ ਸਰਕਾਰ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਨਿਸ਼ਚਤ ਤੌਰ ‘ਤੇ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਵੀ.ਆਈ.ਪੀ ਕਲਚਰ ਖਤਮ ਕਰਕੇ ਅਹਿਮ ਕਦਮ ਚੁੱਕਿਆ ਹੈ। ਸਰਕਾਰ ਕਿਸਾਨਾਂ ਦਾ ਕਰਜਾ ਮੁਆਫ ਕਰਨ ਲਈ ਵੀ ਛੇਤੀ ਕਦਮ ਚੁੱਕ ਰਹੀ ਹੈ

Be the first to comment

Leave a Reply