ਨਿੱਕੀਆਂ ਜਿੰਦਾਂ ਵੱਡੇ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ।

ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ 22 ਦਸੰਬਰ ਤੋਂ ਲੈ ਕੇ 29 ਦਸੰਬਰ 2017 ਤੱਕ ਨਿੱਕੀਆਂ ਜਿੰਦਾਂ ਵੱਡੇ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਗੁਰਦਆਰਾ ਸਾਹਿਬ ਫਰੀਮਾਂਟ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਾਦਤਾਂ ਨੂੰ ਸਮਰਪਿਤ ਉਲੀਕੇ ਗਏ ਇਸ ਪ੍ਰੋਗਰਾਮ ਵਿਚ ਖਾਲਸਾ ਸਕੂਲ ਦੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਿੱਖ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀਆਂ ਕੁਰਬਾਨੀਆਂ ਭਾਵੇਂ ਸਾਹਿਬਜ਼ਾਦਿਆਂ ਅਤੇ ਗੁਰੂ ਦੇ ਪਿਆਰੇ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਸੀਸ ਝੁਕਾਉਂਦੀਆਂ ਹੋਇਆਂ ਬੱਚਿਆਂ ਨੂੰ ਗੁਰ ਇਤਿਹਾਸ ਅਤੇ ਸਿੱਖ ਇਤਾਸ ਤੋਂ ਜਾਣੂ ਕਰਵਾਉਂਦਿਆਂ ਹੋਇਆ ਇਤਿਹਾਸ ਪ੍ਰਤੀ ਦ੍ਰਿੜਤਾ ਪੈਦਾ ਕਰਨ ਲਈ 7 ਸਾਲ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ। ਜਿਨ੍ਹਾਂ ਵਿਚ ਦਸਤਾਰ ਮੁਕਾਬਲੇ, ਲੜਕੇ ਅਤੇ ਲੜਕੀਆਂ ਦੇ ਲੇਖ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ। ਇਨ੍ਹਾਂ ਸਾਰੇ ਹੀ ਮੁਕਾਬਲਿਆਂ ਵਿਚ ਬੱਚਿਆਂ ਨੇ ਵੱਡੀ ਗਿਣਤੀ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾ ਹਾਸਲ ਕੀਤੀਆਂ। ਗੁਰਦੁਆਰਾ ਸਾਹਿਬ ਵੱਲੋਂ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦੀਆਂ ਬੱਚਿਆਂ ਨੂੰ ਵਿਸ਼ੇਸ਼ ਇਲਾਮ ਦਿੱਤੇ ਗਏ। ਇਸ ਤੋਂ ਇਲਾਵਾ 25 ਦਸੰਬਰ ਤੋਂ ਲੈ ਕੇ 30 ਦਸੰਬਰ ਤੱਕ ਬੱਚਿਆਂ ਦਾ ਵਿਸ਼ੇਸ਼ ਗੁਰਮਤਿ ਕੈਂਪ ਵੀ ਲਗਾਇਆ ਗਿਆ ਅਤੇ ਅਮ੍ਰਿਤ ਸੰਚਾਰ ਕਰਵਾਇਆ ਗਿਆ। ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਮਿਲੇ ਅਥਾਹ ਸਹਿਯੋਗ ਦਾ ਧੰਨਵਾਦ ਕਰਦਿਆਂ ਇਹੋ ਜਿਹੇ ਪ੍ਰੋਗਰਾਮ ਨੂੰ ਭਵਿੱਖ ਚ ਵਧ ਚੜ੍ਹ ਕੇ ਕਰਵਾਉਣ ਦਾ ਫੈਸਲਾ ਕੀਤਾ ਗਿਆ।

Be the first to comment

Leave a Reply