ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਚੰਨੀ ਵਲੋਂ ਰੋਟਰੀ ਕਲੱਬਾਂ ਨੂੰ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ

ਮੁਹਾਲੀ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਸਮੂਹ ਰੋਟਰੀ ਕਲੱਬਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਕਲਾਈ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਕਰਨ, ਜਿਸ ਲਈ ਨੌਜਵਾਨਾਂ ਦੀ ਸਿਖਲਾਈ ਦਾ ਖਰਚਾ ਸਰਕਾਰ ਵੱਲੋਂ ਦਿੱਤਾ ਜਾਵੇਗਾ।ਅੱਜ ਇੱਥੇ ਖਰੜ ਰੋਟਰੀ ਕਲੱਬ ਦੇ ਸਾਲ 2017-18 ਲਈ ਚਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਰੋਟਰੀ ਕਲੱਬ ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਸਰਕਾਰ ਨਾਲ ਸਮਝੌਤਾ ਸਹੀਬੱਧ ਕਰਨ ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ।

ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਨਿੱਜੀ ਅਦਾਰੇ ਅੱਜ ਕਿੱਤਾ ਮੁੱਖੀ ਸਿਖਲਾਈ ਲਈ ਅੱਗੇ ਆ ਰਹੇ ਹਨ, ਪਰ ਰੋਟਰੀ ਕਲੱਬ ਬਾਕੀ ਸਭ ਨਾਲੋ ਵਧੀਆ ਢੰਗ ਨਾਲ ਇਸ ਕਾਰਜ਼ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ, ਕਿਉਂਕਿ ਰੋਟਰੀ ਕਲੱਬਾਂ ਵਲੋਂ ਮੁਨਾਫਾ ਕਮਾਉਣ ਦੀ ਬਜਾਏ ਸਿਰਫ ਸੇਵਾ ਭਾਵਨਾ ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ।

ਸ. ਚੰਨੀ ਨਾਲ ਹੀ ਕਿਹਾ ਕਿ ਰੋਟਰੀ ਕਲੱਬਾਂ ਨਾਲ ਇਸ ਭਾਈਵਾਲੀ ਰਾਹੀਂ ਸਰਕਾਰ ਦੇ ਹਰ ਘਰ ਰੋਜ਼ਗਾਰ ਦੇਣ ਦੇ ਟੀਚੇ ਨੂੰ ਵੀ ਅਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਸਰਕਾਰ ਨਾਲ ਭਾਈਵਾਲੀ ਕਰਕੇ ਹੁਨਰ ਵਿਕਾਸ ਲਈ ਨੌਜਵਾਨਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਜਦਕਿ ਸਿਖਲਾਈ ਲਈ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਆਰਥਿਕ ਸਹਾਇਤਾ ਸਰਕਾਰ ਵਲੋਂ ਦਿੱਤੀ ਜਾਵੇਗੀ।

Be the first to comment

Leave a Reply