ਪਨਾਮਾ ਗੇਟ ਮਾਮਲੇ ‘ਚ ਨਵਾਜ਼ ਸ਼ਰੀਫ ਦੋਸ਼ੀ ਕਰਾਰ

ਇਸਲਾਮਾਬਾਦ  : ਪਨਾਮਾ ਗੇਟ ਮਾਮਲੇ ‘ਚ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਫੈਸਲੇ ਮਗਰੋਂ ਨਵਾਬ ਸ਼ਰੀਫ ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣਗੇ। ਸੁਪਰੀਮ ਕੋਰਟ ‘ਚ 5 ਜੱਜਾਂ ਦੀ ਬੈਂਚ ਨੇ ਨਵਾਜ਼ ਸ਼ਰੀਫ ਦੇ ਖਿਲਾਫ ਫੈਸਲਾ ਸੁਣਾਇਆ ਹੈ। ਪਾਕਿਸਤਾਨ ਦੀ ਅਦਾਲਤ ਨੇ ਐੱਨ. ਏ. ਬੀ ਨੂੰ ਹੁਕਮ ਦਿੱਤਾ ਹੈ ਕਿ ਉਹ ਦੋ ਹਫਤਿਆਂ ‘ਚ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ਦੇ ਖਿਲਾਫ ਕੇਸ ਦਾਇਰ ਕਰਵਾਉਣ। ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ 5 ਜੱਜਾਂ ਨੇ ਸਰਬ ਸਹਿਮਤੀ ਨਾਲ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਯੋਗ ਕਰਾਰ ਦਿੱਤਾ ਹੈ।  ਸੁਪਰੀਮ ਕੋਰਟ ਦੇ ਫੈਸਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਸਲਾਮਾਬਾਦ ਅਤੇ ਰਾਵਲ ਪਿੰਡੀ ਨੂੰ ਸੁਰੱਖਿਆ ਦੇ ਮੱਦੇਨਜ਼ਰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਸੁਪਰੀਮ ਕੋਰਟ ਅਤੇ ਪਾਕਿਸਤਾਨੀ ਸੰਸਦ ਦੇ ਬਾਹਰ ਭਾਰੀ ਗਿਣਤੀ ‘ਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਵਾਰਦਾਤ ਦੀ ਸਥਿਤੀ ਨਾਲ ਨਜਿੱਠਣ ਲਈ ਅਦਾਲਤ ਦੇ ਬਾਹਰ 3000 ਤੋਂ ਵਧ ਪੁਲਸਕਰਮੀ ਅਤੇ ਫੌਜੀ ਬਲ ਨੂੰ ਡਿਊਟੀ ‘ਤੇ ਲਗਾਇਆ ਗਿਆ ਹੈ।

 

Be the first to comment

Leave a Reply