ਪਾਕਿਸਤਾਨ ਨੇ ਪਹਿਲੇ ਟੀ-20 ਮੈਚ ‘ਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਆਬੂਧਾਬੀ— ਪਾਕਿਸਤਾਨ ਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਵੀਰਵਾਰ ਨੂੰ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਟੀਮ ਨੇ 102 ਦੌੜਾਂ ‘ਤੇ ਢੇਰ ਹੋ ਗਈ ਤੇ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 103 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਪਾਕਿਸਤਾਨ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ।
ਪਾਕਿਸਤਾਨ ਨੇ ਟੀ-20 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ ਲਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਵਨਡੇ ਸੀਰੀਜ਼ ‘ਚ ਸ਼੍ਰੀਲੰਕਾ ਦਾ ਕਲੀਨ ਸਵੀਪ ਕੀਤਾ ਸੀ। ਪਾਕਿਸਤਾਨ ਨੇ ਵਨਡੇ ਸੀਰੀਜ਼  5-0 ਨਾਲ ਆਪਣੇ ਨਾਂ ਕੀਤੀ ਸੀ।

Be the first to comment

Leave a Reply