ਪਾਕਿਸਤਾਨ ਨੇ ਸ੍ਰੀਲੰਕਾ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਕਾਰਡਿਫ – ਅੱਜ ਇੱਥੇ ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਕੁਆਰਟਰ ਫਾਈਨਲ ਵਰਗੇ ਮੈਚ ’ਚ ਪਾਕਿਸਤਾਨ ਨੇ ਸ੍ਰੀਲੰਕਾ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਸ੍ਰੀਲੰਕਾ ਦੀਆਂ 236 ਦੌੜਾਂ ਦੇ ਮੁਕਾਬਲੇ ਪਾਕਿਸਤਾਨ ਨੇ 44.5 ਓਵਰਾਂ ਵਿੱਚ ਸੱਤ ਵਿਕਟਾਂ ਪਿੱਛੇ 237 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ ਚੈਂਪੀਅਨਜ਼ ਟਰਾਫੀ ਦੇ ਸੈਮੀ ਫਾਈਨਲ ਵਿੱਚ ਪੁੱਜ ਗਈ ਹੈ। ਪਾਕਿਸਤਾਨ ਚੌਥੀ ਵਾਰ ਸੈਮੀ ਫਾਈਨਲ ਵਿੱਚ ਪੁੱਜਾ ਹੈ। ਪਾਕਿਸਤਾਨ ਦੇ ਕਪਤਾਨ ਸਰਫਰਾਜ਼ ਅਹਿਮਦ 61 ਦੌੜਾਂ ਅਤੇ ਮੁਹੰਮਦ ਅਮਿਰ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਸਰਫਰਾਜ ਅਹਿਮਦ ਨੇ ਆਪਣੀ ਪਾਰੀ ਵਿੱਚ ਪੰਜ ਚੌਕੇ ਲਾਏ। ਉਸਨੂੰ ਮੈਨ ਆਫ ਦਿ ਮੈਚ ਐਲਾਨਿਆ ਗਿਆ ਹੈ।ਾਂਾਂਾ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਤੇ ਜੁਨੈਦ ਖ਼ਾਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸ੍ਰੀਲੰਕਾ ਨੂੰ 236 ਦੌੜਾਂ ’ਤੇ ਢੇਰ ਕਰ ਦਿੱਤਾ।

Be the first to comment

Leave a Reply