ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿੱਚ ਜ਼ਖ਼ਮੀ ਹੋਈ 35 ਸਾਲਾ ਔਰਤ ਦੀ ਮੌਤ

ਜੰਮੂ:ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿੱਚ ਜ਼ਖ਼ਮੀ ਹੋਈ 35 ਸਾਲਾ ਔਰਤ ਦੀ ਮੌਤ ਹੋ ਗਈ ਹੈ। ਇਸ ਤੋਂ ਬਾਦ ਜਨਵਰੀ 18 ਤੋਂ ਬਾਅਦ ਸੀਮਾ ਪਾਰੋਂ ਹੋਈ ਗੋਲੀਬਾਰੀ ਵਿੱਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਪੁਲੀਸ ਅਨੁਸਾਰ ਜੰਮੂ ਦੇ ਕਾਨਾਚੱਕ ਦੀ ਬਿਮਲਾ ਦੇਵੀ ਪਾਕਿਸਤਾਨ ਵੱਲੋਂ ਕੀਤੀ ਗੋਲਾਬਾਰੀ ਵਿੱਚ 22 ਜਨਵਰੀ ਨੂੰ ਜ਼ਖ਼ਮੀ ਹੋ ਗਈ ਸੀ ਅਤੇ ਸਰਕਾਰੀ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਸੀ। ਉਸ ਦੀ ਅੱਜ ਸਵੇਰੇ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 18 ਤੋਂ 22 ਜਨਵਰੀ ਦੌਰਾਨ ਪਾਕਿਸਤਾਨ ਵੱਲੋਂ ਕੌਮਾਂਤਰੀ ਸਰਹੱਦ ’ਤੇ ਕੀਤੀ ਗੋਲੀਬਾਰੀ ਵਿੱਚ ਛੇ ਸੁਰੱਖਿਆ ਜਵਾਨ ਅਤੇ ਸੱਤ ਨਾਗਰਿਕਾਂ ਦੀ ਮੌਤ ਹੋਈ ਸੀ ਅਤੇ 70 ਹੋਰ ਜ਼ਖ਼ਮੀ ਹੋ ਗਏ ਸੀ। 22 ਜਨਵਰੀ ਮਗਰੋਂ ਪਾਕਿਸਤਾਨ ਵੱਲੋਂ ਕੌਮਾਂਤਰੀ ਸਰਹੱਦ ’ਤੇ ਗੋਲੀਬੰਦੀ ਦੀ ਉਲੰਘਣਾ ਦੀ ਕੋਈ ਖ਼ਬਰ ਨਹੀਂ ਹੈ।

Be the first to comment

Leave a Reply

Your email address will not be published.


*