ਪਾਣੀਪਤ ‘ਚ ਘਟਨਾ ਥਾਂ ਦਾ ਦੌਰਾ ਕੀਤਾ – ਖੱਟਰ

ਪਾਣੀਪਤ – : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਦੁਆਰਾ ਪਹਿਲੀ ਪਾਤਸ਼ਾਹੀ, ਜੀਟੀ ਰੋਡ ਪਾਣੀਪਤ ਵਿਚ ਘਟਨਾ ਥਾਂ ਦਾ ਦੌਰਾ ਕੀਤਾ ਅਤੇ ਜ਼ਰੂਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਰਾਹਤ ਦੇ ਕੰਮਾਂ ਵਿਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਇਸ ਘਟਨਾ ਦੀ ਜਾਂਚ ਦੇ ਲਈ ਇਕ ਕਮੇਟੀ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ ਵਿਚ ਜਿੰਨ੍ਹਾਂ ਲੋਕਾਂ ਦੀ ਜਾਨ ਗਈ ਹੈ ਉਸ ਦੀ ਪੂਰਤੀ ਹੋਣੀ ਮੁਸ਼ਕਲ ਹੈ ਪਰ ਇਸ ਦੁੱਖ ਦੀ ਘੜੀ ਵਿਚ ਸਰਕਾਰ ਪੀੜਿਤ ਪਰਿਵਾਰਾਂ ਦੇ ਨਾਲ ਹੈ ਅਤੇ ਇਸ ਹਾਦਸੇ ਵਿਚ ਜਿੰਨ੍ਹਾ ਲੋਕਾਂ ਦੀ ਜਾਨ ਚਲੀ ਗਈ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ, ਜੋ ਗੰਭੀਰ ਰੂਪ ਨਾਲ ਜਖਮੀ ਹਨ ਉਨ੍ਹਾਂ ਨੂੰ 2 ਲੱਖ ਰੁਪਏ ਅਤੇ ਜੋ ਮਾਮੂਲੀ ਰੂਪ ਨਾਲ ਜਖਮੀ ਹਨ ਉਨ੍ਹਾਂ ਨੂੰ ਇਕ ਲੱਖ ਰੁਪਏੇ ਦੀ ਸਹਾਇਤਾ ਰਕਮ ਦੇਣ ਦਾ ਐਲਾਨ ਕੀਤਾ ਹੈ।

Be the first to comment

Leave a Reply