ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਮਿਲਣ ਲਈ ਪੁੱਜੇ – ਸੁਖਬੀਰ

ਲੁਧਿਆਣਾ  – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਮਿਲਣ ਲਈ ਇੱਥੇ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰ ਦੇਣੀ     ਚਾਹੀਦੀ ਹੈ।
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਦਰੀ ਕਤਲ ਕਾਂਡ ਪਿੱਛੇ ਆਰਐਸਐਸ ਜਾਂ ਹੋਰ ਤਾਕਤਾਂ ਦਾ ਹੱਥ ਹੋਣ ਬਾਰੇ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਸਬੰਧੀ ਕਿਹਾ ਕਿ ਸ੍ਰੀ ਖਹਿਰਾ ਨੂੰ ਖ਼ਬਰਾਂ ਵਿੱਚ ਰਹਿਣ ਲਈ ਅਜਿਹੇ ਬਿਆਨ ਦੇਣ ਦੀ ਆਦਤ ਹੈ, ਪਰ ਅਜਿਹੇ ਮੌਕੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਪੰਜਾਬ ਵਿੱਚ ਅਮਨ-ਸ਼ਾਂਤੀ ਮਜ਼ਬੂਤ ਕਰਨ ਲਈ ਇਕਜੁੱਟਤਾ ਬਣਾਉਣ ਦੀ ਲੋੜ ਹੈ। ਉਨ੍ਹਾਂ ਪਾਦਰੀ ਕਤਲ ਕਾਂਡ ਦੀ ਨਿੰਦਾ ਕਰਦੇ ਹੋਏ ਕਿਹਾ ਕਿ  ਅੱਜ ਪੰਜਾਬ ਵਿੱਚ ਸਰਕਾਰ ਜਾਂ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਹਰ ਪਾਸੇ ਤਾਲਿਬਾਨੀ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਹਰ ਧਰਮ ਨੂੰ ਪੂਰਾ ਸਨਮਾਨ ਦਿੰਦੇ ਸਨ ਪਰ ਕਾਂਗਰਸ ਸਰਕਾਰ ਸਮੇਂ ਅਜਿਹਾ ਨਹੀਂ ਹੋ ਰਿਹਾ ਹੈ।

Be the first to comment

Leave a Reply