ਪਾਸਟਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਨਾਲ ਕ੍ਰਿਸ਼ਚੀਅਨ ਭਾਈਚਾਰੇ ਵਿਚ ਰੋਸ ਹੋਇਆ ਪੈਦਾ

ਅੰਮ੍ਰਿਤਸਰ :-  ਲੁਧਿਆਣਾ ‘ਚ ਪਾਸਟਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਨਾਲ ਕ੍ਰਿਸ਼ਚੀਅਨ ਭਾਈਚਾਰੇ ਵਿਚ ਰੋਸ ਪੈਦਾ ਹੋ ਗਿਆ ਤੇ ਵੱਖ-ਵੱਖ ਕ੍ਰਿਸ਼ਚੀਅਨ ਸਮਾਜ ਸੁਸਾਇਟੀਆਂ ਅਤੇ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਤੁਰੰਤ ਦੋਸ਼ੀਆਂ ਨੂੰ ਫੜਨ ਦੇ ਮੰਗ ਕੀਤੀ ਗਈ ਹੈ। ਉਥੇ ਕ੍ਰਿਸ਼ਚੀਅਨ ਸਮਾਜ ਪੰਜਾਬ ਦੇ ਪ੍ਰਧਾਨ ਸੋਨੂੰ ਜਾਫਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਧਿਆਨ ਵਿਚ ਸਾਰਾ ਮਾਮਲਾ ਲਿਆ ਦਿੱਤਾ ਗਿਆ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਪਾਸਟਰ ਸੁਲਤਾਨ ਮਸੀਹ ਦੇ ਵੱਡੇ ਬੇਟੇ ਅਲੀਸ਼ਾ ਮਸੀਹ ਨਾਲ ਫੋਨ ‘ਤੇ ਘਟਨਾ ਨੂੰ ਦੁਖਦਾਈ ਦੱਸਿਆ ਤੇ ਅਫਸੋਸ ਕੀਤਾ। ਸੋਨੂੰ ਜਾਫਰ ਨੇ ਕਿਹਾ ਕਿ ਪੰਜਾਬ ਸਰਕਾਰ ਪਾਸਟਰ ਸੁਲਤਾਨ ਮਸੀਹ ਦੇ ਕਾਤਲਾਂ ਨੂੰ ਬਖਸ਼ਣ ਵਾਲੀ ਨਹੀਂ ਹੈ।
ਸਰਕਾਰ ਵੱਲੋਂ ਪੁਲਸ ਨੂੰ ਸਖ਼ਤ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਕ੍ਰਿਸ਼ਚੀਅਨ ਭਾਈਚਾਰਾ ਇਸ ਸਮੇਂ ਸ਼ਾਂਤੀ ਬਣਾਈ ਰੱਖੀ। ਇਹ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਘਟਨਾ ਹੈ, ਜਿਸ ਨੇ ਕ੍ਰਿਸ਼ਚੀਅਨ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਰਾਤਰੀ ਅਨਸਰ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ‘ਤੇ ਲੱਗੇ ਹੋਏ ਹਨ ਪਰ ਸਾਰੇ ਭਾਈਚਾਰੇ ਨੇ ਆਪਸੀ ਸਾਂਝ ਦਾ ਸਬੂਤ ਦਿੰਦਿਆਂ ਭਾਈਚਾਰਕ ਮਜ਼ਬੂਤੀ ਬਣਾ ਕੇ ਰੱਖਣੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਪ੍ਰਭੂ ਯਿਸੂ ਮਸੀਹ ਸਬੰਧੀ ਗਲਤ ਸ਼ਬਦਾਵਲੀ ਬੋਲੀ ਗਈ ਤਾਂ ਪੰਜਾਬ ਸਰਕਾਰ ਵੱਲੋਂ ਤੁਰੰਤ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਇਸ ਤਰ੍ਹਾਂ ਪਾਸਟਰ ਦਾ ਕਤਲ ਕੀਤਾ ਗਿਆ ਹੋਵੇ, ਇਹ ਪੂਰੇ ਮਸੀਹ ਸਮਾਜ ਨੂੰ ਨਾ ਸਹਿਣ ਵਾਲਾ ਘਾਟਾ ਪਿਆ ਹੈ।

Be the first to comment

Leave a Reply