ਪਿੰਡ ਰੱਤਾ ਖੇੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਖੇਤ ਦਾ ਨਿਰੀਖਣ

ਫ਼ਿਰੋਜ਼ਪੁਰ : ਝੋਨੇ ਦੀ ਸਿੱਧੀ ਬਿਜਾਈ ਨੂੰ ਲਾਹੇਵੰਦ ਸਾਬਤ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਆਤਮਾ ਸਕੀਮ ਫ਼ਿਰੋਜ਼ਪੁਰ ਵੱਲੋਂ ਪਿੰਡ ਰੱਤਾ ਖੇੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਖੇਤ ਦਾ ਨਿਰੀਖਣ ਕੀਤਾ ਗਿਆ। ਇਸ ਵਿੱਚ ਕਿਸਾਨ ਸ. ਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਲ 45 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਮੌਕੇ ਉਨ੍ਹਾਂ ਦੱਸਿਆਂ ਕਿ ਦੂਸਰੇ ਝੋਨੇ ਨਾਲੋਂ ਲੇਬਰ ਦੀ ਬੱਚਤ ਅਤੇ ਪਾਣੀ ਦੀ 50 ਪ੍ਰਤੀਸ਼ਤ ਬੱਚਤ ਹੁੰਦੀ ਹੈ।
ਡਾ: ਮੁਖ਼ਤਿਆਰ ਸਿੰਘ ਏ.ਡੀ.ਓ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਝੋਨੇ ਉੱਪਰ ਬਿਮਾਰੀ ਦਾ ਹਮਲਾ ਘੱਟ ਹੁੰਦਾ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਟੋਂਪ ਅਤੇ ਸਾਥੀ ਦਵਾਈ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਇਸ ਝੋਨੇ ਦਾ ਨਿਰੀਖਣ ਕੀਤਾ ਗਿਆ ਤਾਂ ਉਨ੍ਹਾਂ ਦੇਖਿਆ ਕਿ ਦੂਸਰੇ ਝੋਨੇ ਦੇ ਮੁਕਾਬਲੇ ਸਿੱਧੀ ਬਿਜਾਈ ਵਾਲੇ ਝੋਨੇ ਦਾ ਵੱਧ ਝਾੜ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਲਈ ਪਾਣੀ ਦੀ ਘੱਟ ਲੋੜ ਹੁੰਦੀ ਹੈ ਅਤੇ ਝੋਨੇ ਤੇ ਬਿਮਾਰੀਆਂ ਦਾ ਹਮਲਾ ਵੀ ਘੱਟ ਹੁੰਦਾ ਹੈ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਗੁਰਪ੍ਰੇਮ ਸਿੰਘ ਬੇਦੀ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਆਰਜੂ ਮਿੱਤਲ, ਗਗਨਦੀਪ ਸਿੰਘ ਬੀ. ਟੀ.ਐਮ, ਮਿਸ ਦਲਬੀਰ ਕੌਰ ਏ.ਟੀ. ਐਮ ਆਦਿ ਵੀ ਹਾਜ਼ਰ ਸੀ।

Be the first to comment

Leave a Reply