ਪੁਲੀਸ ਮੁਲਾਜ਼ਮਾਂ ਦੀ ਤਨਖਾਹ 13 ਤੋਂ 12 ਮਹੀਨੇ ਕਰਨ ਦੀਆਂ ਚਰਚਾਵਾਂ ਮੂਲੋਂ ਰੱਦ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸੇ ਧਰਮ ਦਾ ਨਿਰਾਦਰ ਅਤੇ ਬੇਅਦਬੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਾ ਕਰਨ ਬਾਰੇ ਸਪੱਸ਼ਟ ਕਰਦਿਆਂ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ 154 ਘਟਨਾਵਾਂ ਜਿਨਾਂ ਵਿੱਚੋਂ86 ਹੱਲ ਹੋਈਆਂ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਤਿੰਨ ਮਹੀਨਿਆਂ ਦੇ ਰਾਜ ਦੌਰਾਨ ਸਿਰਫ 13 ਮਾਮਲੇ ਸਾਹਮਣੇ ਆਏ ਜਿਨਾਂ ਵਿੱਚੋਂ 12 ਦਾ ਹੱਲ ਕਰਦੇ ਹੋਏ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।  ਸਦਨ ਵਿੱਚ ਇਹ ਖੁਲਾਸਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਦੇ ਉਨਾਂ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਜੁਰਮ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ   ਮੁੱਖ ਮੰਤਰੀ ਨੇ ਸਦਨ ਵਿਚ ਇਹ ਗੱਲ ਸਪੱਸ਼ਟ ਕੀਤੀ ਕਿ ਉਨਾਂ ਦੀ ਸਰਕਾਰ ਬੇਅਦਬੀ ਜਾਂ ਕਿਸੇ ਵੀ ਧਰਮ ਦਾ ਕਿਸੇ ਪੱਖੋਂ ਨਿਰਾਦਰ ਬਰਦਾਸ਼ਤ ਨਹੀਂ ਕਰੇਗੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਰਾਜ ਅੰਦਰ ਅਮਨ-ਕਾਨੂੰਨ ਵਿਵਸਥਾ ਬੁਰੀ ਤਰਾਂ ਤਹਿਸ-ਨਹਿਸ ਹੋਣ ਸਬੰਧੀ ਤੱਥ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਰਾਜ ਦੌਰਾਨ ਖੁੰਬਾਂ ਵਾਂਗ ਪੈਦਾ ਹੋਏ ਗਿਰੋਹ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਗਿਰੋਹ ਨਾਲ ਕਿਸੇ ਤਰਾਂ ਦੀ ਢਿੱਲ ਮੱਠ ਨਹੀਂ ਵਰਤੀ ਜਾਵੇਗੀ ਭਾਵੇਂ ਪਿਛਲੇ ਤਿੰਨ ਮਹੀਨਿਆਂ ਤੋਂ ਕਈ ਗਿਰੋਹ ਰੂਪੋਸ਼ ਹੋ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ “ਮੈਂ ਇੱਥੇ ਇਹ ਵੀ ਸਪੱਸ਼ਟ ਕਰਨਾ ਚਾਹਾਂਗਾਂ ਕਿ ਭੈੜੇ ਅਨਸਰ ਸੂਬੇ ਦੀ ਬੜੇ ਸੰਘਰਸ਼ ਬਾਅਦ ਸਥਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕਰਨ ਨਹੀਂ ਤਾਂ ਉਨਾਂ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ।”

Be the first to comment

Leave a Reply