ਪੂਰੇ ਦੇਸ਼ ਵਿੱਚ ਜੀ ਐਸ ਟੀ ਹੋਇਆ ਲਾਗੂ

ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਜੀ ਐਸ ਟੀ ਲਾਗੂ ਕਰ ਦਿੱਤਾ ਗਿਆ ਹੈ। ਇੱਕ ਦੇਸ਼ ਇੱਕ ਟੈਕਸ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸੰਸਦ ਦੇ ਸੈਂਟਰਲ ਹਾਲ ਵਿਖੇ ਵਿਸ਼ੇਸ਼ ਪ੍ਰੋਗਰਾਮ ‘ਚ ਲਾਗੂ ਕੀਤਾ। ਇਸ ਮੌਕੇ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ, ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ.ਦੇਵਗੌਰਾ, ਵਿੱਤ ਮੰਤਰੀ ਅਰੁਣ ਜੇਤਲੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਨੇਤਾਵਾਂ, ਵਪਾਰ ਜਗਤ ਤੇ ਉਦਯੋਗ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਕਾਂਗਰਸ ਦੇ ਬਾਈਕਾਟ ਦੇ ਚਲਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਲਾਂਚਿੰਗ ਪ੍ਰੋਗਮਾਰ ‘ਚ ਸ਼ਾਮਿਲ ਨਹੀਂ ਹੋਏ।

Be the first to comment

Leave a Reply

Your email address will not be published.


*