ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਦੇ 37ਵੇਂ ਭਾਗ ਵਿੱਚ ਅੱਜ ਦੇਸ਼ ਵਾਸੀਆਂ ਨਾਲ ਦਿਲ ਦੀ ਗੱਲ ਸਾਂਝੀ ਕੀਤੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਦੇ 37ਵੇਂ ਭਾਗ ਵਿੱਚ ਅੱਜ ਦੇਸ਼ ਵਾਸੀਆਂ ਨਾਲ ਦਿਲ ਦੀ ਗੱਲ ਸਾਂਝੀ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਚਾਰ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਗੁਰਪੁਰਬ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ 2019 ਵਿੱਚ ਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਸਾਡਾ ਸਮਾਜ ਅੱਗੇ ਵਧ ਸਕਦਾ ਹੈ। ਮੋਦੀ ਨੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵਿਸ਼ੇਸ਼ ਰੂਪ ‘ਚ ਜ਼ਿਕਰ ਵੀ ਕੀਤਾ।
 ਮੋਦੀ ਨੇ ਛੱਠ ਪੂਜਾ, ਖਾਦੀ ਪ੍ਰਤੀ ਦੇਸ਼ ਵਾਸੀਆਂ ਦਾ ਲਗਾਅ, ਯੂ.ਐਨ. ਮਿਸ਼ਨ ਵਿੱਚ ਭਾਰਤ ਦੀ ਸਰਗਰਮ ਹਿੱਸੇਦਾਰੀ ਸਬੰਧੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਖਿਡਾਰੀਆਂ ਦੀ ਪ੍ਰਸੰਸਾ ਕੀਤੀ ਹੈ। ਹਾਕੀ ਵਿੱਚ ਏਸ਼ੀਆ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ ਤੇ ਬੈਡਮਿੰਟਨ ਖਿਡਾਰੀਆਂ ਦੀ ਵੀ ਪ੍ਰਸੰਸਾ ਕੀਤੀ। ਮੋਦੀ ਨੇ ਫੀਫਾ ਅੰਡਰ 17 ਵਿਸ਼ਵ ਕੱਪ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਵੀ ਸਬੰਧਤ ਸੰਸਥਾਵਾਂ ਦੀ ਤਰੀਫ ਕੀਤੀ।
 ‘ਮਨ ਕੀ ਬਾਤ’ ‘ਚ ਮੋਦੀ ਨੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ ਤੇ ਇੰਦਰਾ ਗਾਂਧੀ ਦਾ ਵੀ ਜ਼ਿਕਰ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ। ਦੱਸਣਯੋਗ ਹੈ ਕਿ ਮੋਦੀ ਨੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਰੇਡਿਓ ‘ਤੇ ਇਹ ਗੱਲਬਾਤ ਸ਼ੁਰੂ ਕੀਤੀ ਸੀ ਤੇ ਉਹ ਲਗਾਤਾਰ ਇਹ ਪ੍ਰੋਗਰਾਮ ਕਰਦੇ ਆ ਰਹੇ ਹਨ।

Be the first to comment

Leave a Reply