ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਨੀਲਾ ਵਿਖੇ ਪ੍ਰਵਾਸੀ ਭਾਰਤੀਆਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਵਰਤਮਾਨ ਸਮੇਂ ਜਦੋਂ ਕਈ ਦੇਸ਼ਾਂ ਵਿੱਚ ਅਸ਼ਾਂਤੀ ਫੈਲੀ ਹੋਈ ਹੈ ਤਾਂ ਭਾਰਤ ਨੇ ਸ਼ਾਂਤੀ ਬਣਾਏ ਰੱਖਣ ਦੀ ਤਾਕਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਲੱਖਾਂ ਹਿੰਦੋਸਤਾਨੀਆਂ ਨੇ ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਭਾਰਤ ਦੇ ਸਭ ਤੋਂ ਵਧ ਫੌਜੀ ਜਵਾਨ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਸ਼ਾਂਤੀ ਕਾਇਮ ਕਰਨ ਲਈ ਤਾਇਨਾਤ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਈ ਹੋਰ ਸਮਾਗਮਾਂ ਵਿੱਚ ਵੀ ਹਿੱਸਾ ਲਿਆ। ਮਨੀਲਾ ਵਿਚ ਆਸਿਆਨ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਸਾਨ, ਅਸਰਦਾਰ ਅਤੇ ਪਾਰਦਰਸ਼ੀ ਸ਼ਾਸਨ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਭਾਰਤ ਵਿਚ ਡਿਜ਼ੀਟਲ ਟਰਾਂਜੈਕਸ਼ਨ ਵਧਿਆ ਹੈ। ਭਾਰਤ ਦੀ ਅਰਥਵਿਵਸਥਾ ਪਹਿਲਾਂ ਨਾਲੋਂ ਬਿਹਤਰ ਹੋਈ ਹੈ।

Be the first to comment

Leave a Reply