ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਵਿੱਚ ਨਸ਼ਾ ਵਿਰੋਧੀ ਰੈਲੀ

ਪਟਿਆਲਾ — ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 3 ਪੰਜਾਬ ਏਅਰ ਐਨ.ਸੀ.ਸੀ. ਕੈਡਿਟਾਂ ਦੁਆਰਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਿਰਦੇਸ਼ ਅਨੁਸਾਰ ਸਵੱਛ ਭਾਰਤ ਅਭਿਆਨ ਤਹਿਤ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਵਿੱਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਮਾਡਲ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਐਸ.ਕੇ. ਨਿਰਮਲ ਗੋਇਲ ਨੇ ਵਿਦਿਆਰਥੀਆਂ ਨੂੰ ਆਪਣੇ ਨਸ਼ਾ ਨਾ ਕਰਨ ਸੰਬੰਧੀ ਜਾਣਕਾਰੀ ਦਿੱਤੀ ਅਤੇ ਪ੍ਰਧਾਨ ਮੰਤਰੀ ਦੁਆਰਾ ਚਲਾਏ ਸਵੱਛ ਭਾਰਤ ਅਭਿਆਨ ਬਾਰੇ ਭਰਪੂਰ ਚਾਨਣਾ ਪਾਇਆ ਹੈ। ਇਸ ਮੌਕੇ ਸਕੂਲ ਦੇ ਏ.ਐਨ.ਉ ਸਤਵੀਰ ਸਿੰਘ ਗਿੱਲ ਅਤੇ ਹੋਰ ਸਟਾਫ ਵੀ ਮੌਜੂਦ ਸੀ।