ਪੰਜਾਬੀ ਯੂਨੀਵਰਸਿਟੀ ਦੇ ਗੱਭਰੂਆਂ ਨੇ ਰੋਡ ਸਾਈਕਲਿੰਗ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਗੱਭਰੂਆਂ ਨੇ ਕੁੱਲ ਹਿੰਦ ਅੰਤਰ-ਵਰਸਿਟੀ ਰੋਡ ਸਾਈਕਲਿੰਗ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ। ਕੋਚ ਮਿੱਤਰਪਾਲ ਸਿੰਘ ਤੇ ਸਹਾਇਕ ਕੋਚ ਸੁਖਵਿੰਦਰ ਸਿੰਘ ਦੀ ਸਿਖਲਾਈ ਯਾਫਤਾ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੇ 18 ਅੰਕਾਂ ਨਾਲ ਪਹਿਲਾ, ਮੇਜ਼ਬਾਨ ਐਮ.ਜੀ.ਐਸ. ਯੂਨੀਵਰਸਿਟੀ ਬੀਕਾਨੇਰ ਨੇ 11 ਅੰਕਾਂ ਨਾਲ ਦੂਸਰਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 8 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ। ਪੰਜਾਬੀ ਯੂਨੀਵਰਸਿਟੀ ਨੇ ਇਸ ਚੈਂਪੀਅਨਸ਼ਿਪ ਦੇ ਚਾਰ ਮੁਕਾਬਲਿਆਂ ਵਿੱਚੋਂ 2 ਸੋਨ ਤੇ ਇੱਕ ਚਾਂਦੀ ਦਾ ਤਗਮਾ ਜਿੱਤਣ ਵਿੱਚ ਕਾਮਯਾਬੀ ਹਾਸਲ ਕੀਤੀ। ਪੰਜਾਬੀ ਯੂਨੀਵਰਸਿਟੀ ਨੇ 50 ਕਿਲੋਮੀਟਰ ਟਾਈਮ ਟਰਾਇਲ ਮੁਕਾਬਲੇ ਵਿੱਚ ਸੋਨ, ਇਸੇ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤੇ 42 ਕਿਲੋਮੀਟਰ ਕਰੈਟੇਰੀਅਮ ਰੇਸ ਵਿੱਚੋਂ ਚਾਂਦੀ ਦਾ ਤਗਮਾ ਜਿੱਤਿਆ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐਸ. ਘੁੰਮਣ, ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਤੇ ਖੇਡ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਟੀਮ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ ਗਈ।

Be the first to comment

Leave a Reply