ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਹਿਸਾਰ ਸਭ ਤੋਂ ਠੰਢਾ ਰਿਹਾ। ਇਥੇ ਤਾਪਮਾਨ 4.5 ਡਿਗਰੀ ਰਿਕਾਰਡ ਕੀਤਾ ਗਿਆ। ਆਦਮਪੁਰ 5.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਵਿੱਚ ਸਭ ਤੋਂ ਠੰਢਾ ਰਿਹਾ। ਅੰਮ੍ਰਿਤਸਰ ਦਾ ਘੱਟੋ ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।ਇਸੇ ਤਰ੍ਹਾਂ ਲੁਧਿਆਣਾ ਦਾ ਤਾਪਮਾਨ 6.8 ਡਿਗਰੀ ਅਤੇ ਹਲਵਾਰਾ ਵਿੱਚ ਪਾਰਾ 6.4 ਡਿਗਰੀ ਸੈਲਸੀਅਸ ਰਿਹਾ। ਭਠਿੰਡਾ ਅਤੇ ਪਟਿਆਲਾ ਵਿੱਚ ਤਾਪਮਾਨ ਕ੍ਰਮਵਾਰ 8.4 ਅਤੇ 8.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ।

Be the first to comment

Leave a Reply