ਪੰਜਾਬ ਦੀ ਮਿਟੀ, ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰਨ ਦਾ ਫੈਸਲਾ

ਫਰੀਦਕੋਟ-  ਇਹ ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿਲੋਂ ਨੇ ਆਖਿਆ ਹੈ ਕਿ ਇਸ ਮਕਸਦ ਤਹਿਤ ਵਿਦੇਸ਼ਾਂ ਵਿਚ ਵਸ ਰਹੇ ਪੰਜਾਬੀ ਮੂਲ ਦੇ ਨੌਜਵਾਨਾਂ ਤਕ ਪਹੁੰਚ ਕਰਨ ਲਈ ਪੰਜਾਬ ਸਰਕਾਰ ‘ਆਪਣੀਆਂ ਜੜ੍ਹਾਂ ਨਾਲ ਜੁੜੋ‘ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ।ਇਸ ਸਬੰਧੀ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ: ਕੁਸ਼ਲਦੀਪ ਸਿੰਘ ਢਿਲੋਂ ਨੇ ਦਸਿਆ ਕਿ ‘ਆਪਣੀਆਂ ਜੜ੍ਹਾਂ ਨਾਲ ਜੁੜੋ‘ ਪ੍ਰੋਗਰਾਮ ਤਹਿਤ ਸੂਬਾ ਸਰਕਾਰ ਵਲੋਂ ਪੰਜਾਬ ਮੂਲ ਦੇ ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਦੇ ਮਾਂ-ਬਾਪ, ਦਾਦਾ-ਦਾਦੀ ਜਾਂ ਵਡੇ-ਵਡੇਰੇ ਵਿਦੇਸ਼ਾਂ ਵਿਚ ਰਹਿੰਦੇ ਹਨ ਜਾਂ ਵਸ ਗਏ ਹਨ, ਨੂੰ ਆਪਣੇ ਪੁਰਖਿਆਂ ਦੀਆਂ ਜੜ੍ਹਾਂ ਅਤੇ ਪੰਜਾਬ ਦੇ ਸ਼ਾਨਦਾਰ ਸਭਿਆਚਾਰਕ ਵਿਰਾਸਤ ਨਾਲ ਜੋੜਣ ਲਈ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਨੇ ਦਸਿਆ ਕਿ ਇਹ ਤਜਵੀਜ਼ਤ ਸਕੀਮ ਐਨ.ਆਰ.ਆਈ. ਮਾਮਲਿਆਂ ਬਾਰੇ ਵਿਭਾਗ ਵਲੋਂ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜੋ ਕਿ ਹੋਰ ਦੇਸ਼ਾਂ ਵਿਚ ਵਸ ਗਏ ਹਨ, ਲਈ ਚਲਾਈ ਜਾਣੀ ਹੈ ਜੋ ਆਪਣੇ ਪਿਤਾ ਪੁਰਖੀ ਦੇਸ਼ ਅਤੇ ਇਲਾਕਿਆਂ ਨੂੰ ਵੇਖਣ ਅਤੇ ਆਪਣੇ ਮੂਲ ਨਾਲ ਜੁੜਨ ਦਾ ਆਧਾਰ ਬਣੇਗੀ। ਇਹ ਸਕੀਮ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਪਰਿਵਾਰਕ ਪਿਛੋਕੜ ਅਤੇ ਸਭਿਆਚਾਰ ਜਿਸ ਨਾਲ ਉਹ ਸਬੰਧ ਰਖਦੇ ਹਨ, ਨੂੰ ਸਮਝਣ ਅਤੇ ਆਪਣੇ ਦੇਸ਼ ਦੀਆਂ ਜੜ੍ਹਾਂ ਨਾਲ ਭਾਵੁਕ ਸਾਂਝ ਬਣਾਉਣ ਦੇ ਯੋਗ ਬਣਾਏਗੀ।

Be the first to comment

Leave a Reply