ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਦਿੱਤੀ ਚਿਤਾਵਨੀ

ਚੰਡੀਗੜ੍ਹ  – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਇਸ ਸਰਹੱਦੀ ਸੂਬੇ ‘ਚ ਹਾਲਾਤ ਖਤਰਨਾਕ ਪੱਧਰ ਤਕ ਵਿਗੜਦੇ ਜਾ ਰਹੇ ਹਨ।
ਅੱਜ ਇਥੇ ਜਾਰੀ ਇਕ ਬਿਆਨ ‘ਚ ਉਨ੍ਹਾਂ ਕਿਹਾ ਕਿ ਸਿਰਫ 9 ਮਹੀਨੇ ਤੋਂ ਵੀ ਘੱਟ ਸਮੇਂ ‘ਚ ਨਵੀਂ ਅਮਰਿੰਦਰ ਸਰਕਾਰ ਨੇ ਸੂਬੇ ‘ਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਮਾਹੌਲ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਅਜਿਹਾ ਲਗਦਾ ਹੈ ਕਿ ਸੂਬੇ ‘ਚ ਹੁਣ ਜੰਗਲ ਰਾਜ ਹੈ, ਜਿਥੇ ਕਾਨੂੰਨ ਦੀਆਂ ਧੱਜੀਆਂ ਉਡਾਉਣ ਵਾਲੇ ਅਨਸਰ ਖੁਲ੍ਹੇਆਮ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਹੇ ਹਨ ਅਤੇ ਅਰਾਜਕਤਾ ਫੈਲਾ ਰਹੇ ਹਨ। ਬਾਦਲ ਨੇ ਸੂਬੇ ‘ਚ ਮੌਜੂਦਾ ਸਥਿਤੀ ਨੂੰ ਬੇਹੱਦ ਖਤਰਨਾਕ ਦੱਸਦੇ ਹੋਏ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਕੀਮਤ ‘ਤੇ ਸ਼ਾਂਤੀ ਬਣਾਏ ਰੱਖਣ ਅਤੇ ਸਦੀਆਂ ਤੋਂ ਚਲੀ ਆ ਰਹੇ ਫਿਰਕੂ ਸਦਭਾਵਨਾ ਨੂੰ ਖਰਾਬ ਨਾ ਹੋਣ ਦੇਣ।
ਬਾਦਲ ਸੀਨੀਅਰ ਨੇ ਸਖਤ ਸ਼ਬਦਾਂ ‘ਚ ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਅਤੇ ਅਕਾਲੀ ਸਰਪੰਚ ਦੇ ਪਤੀ ਹਰਕੀਰਤ ਸਿੰਘ ਦੀ ਹੱਤਿਆ ਤੇ ਅਕਾਲੀ ਨੇਤਾ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਮਰਜੋਤ ਸਿੰਘ ਬੱਬੇਹਾਲੀ ‘ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਮੌਜੂਦਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹਿੰਸਾ ਦੇ ਸਿਲਸਿਲੇ ਦੀਆਂ ਹੀ ਕੜੀਆਂ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਰਾਜਨੀਤਕ ਇੱਛਾ ਸ਼ਕਤੀ ਅਤੇ ਪ੍ਰਸ਼ਾਸਨਿਕ ਦ੍ਰਿੜ੍ਹਤਾਂ ਜ਼ਰੂਰੀ ਹੈ ਪਰ ਸਰਕਾਰ ‘ਚ ਇਨ੍ਹਾਂ ਦੋਵਾਂ ਦੀ ਹੀ ਇਸ ਸਮੇਂ ਘਾਟ ਹੈ। ਆਪਣੇ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਮੈਂ ਦਿਨ ਦੀ ਸ਼ੁਰੂਆਤ ਅਤੇ ਸਮਾਪਤੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਹਰ ਖਤਰੇ ‘ਤੇ ਸਖਤ ਨਜ਼ਰ ਰੱਖਦੇ ਹੋਏ ਆਪਣੀ ਸਰਕਾਰ ਦੀ ਇਨ੍ਹਾਂ ਨੂੰ ਬਣਾਏ ਰੱਖਣ ਪ੍ਰਤੀ ਵਚਨਬੱਧਤਾ ਦੋਹਰਾ ਕੇ ਕਰਦਾ ਸੀ ਪਰ ਪਿਛਲੇ 9 ਮਹੀਨਿਆਂ ‘ਚ ਅਜਿਹਾ ਦੇਖਣ ਨੂੰ ਨਹੀਂ ਮਿਲ ਰਿਹਾ।

Be the first to comment

Leave a Reply