ਪੰਜਾਬ ਬੀਜੇਪੀ ਕਿਸਾਨ ਮੋਰਚਾ ਦੇ ਪ੍ਰਦਰਸ਼ਨ ਕਰ ਰਹੇ ਲੀਡਰਾਂ ਤੇ ਵਰਕਰਾਂ ‘ਤੇ ਅੱਜ ਚੰਡੀਗੜ੍ਹ ਪੁਲਿਸ ਨੇ ਜਲ ਤੋਪਾਂ ਵਰ੍ਹਾਈਆਂ

ਚੰਡੀਗੜ੍ਹ: ਕਿਸਾਨ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਪੰਜਾਬ ਬੀਜੇਪੀ ਕਿਸਾਨ ਮੋਰਚਾ ਦੇ ਪ੍ਰਦਰਸ਼ਨ ਕਰ ਰਹੇ ਲੀਡਰਾਂ ਤੇ ਵਰਕਰਾਂ ‘ਤੇ ਅੱਜ ਚੰਡੀਗੜ੍ਹ ਪੁਲਿਸ ਨੇ ਜਲ ਤੋਪਾਂ ਵਰ੍ਹਾਈਆਂ। ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੀ। ਪੁਲਿਸ ਨੇ ਇਨ੍ਹਾਂ ਨੂੰ 25 ਸੈਕਟਰ ਦੇ ਚੌਕ ‘ਚ ਰੋਕਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਇਹ ਨਾ ਰੁਕੇ ਤਾਂ ਪੁਲਿਸ ਨੇ ਵਾਟਰ ਕੈਨਨ ਵਰ੍ਹਾਏ।

ਦਰਅਸਲ ਅੱਜ ਪੰਜਾਬ ਭਰ ‘ਚੋਂ ਬੀਜੇਪੀ ਕਿਸਾਨ ਮੋਰਚਾ ਦੇ ਵਰਕਰ ਪੰਜਾਬ ਸਰਕਾਰ ਤੋਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਪੁੱਜੇ ਸਨ। ਇਨ੍ਹਾਂ ਨੇ ਬੀਜੇਪੀ ਦਫ਼ਤਰ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਜਾਣਾ ਸੀ। ਇਹ ਮੁੱਖ ਮੰਤਰੀ ਨੂੰ ਕਿਸਾਨਾਂ ਨਾਲ ਜੁੜੀਆਂ ਮੰਗਾਂ ਪ੍ਰਤੀ ਮੈਮੋਰੰਡਮ ਵੀ ਦੇਣਾ ਚਾਹੁੰਦੇ ਸੀ।

ਜਲ ਤੋਪਾਂ ਵਰ੍ਹਾਏ ਜਾਣ ਤੋਂ ਬਾਅਦ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਸੁਖਪਾਲ ਨੰਨੂ ਨੇ ਕਿਹਾ ਕਿ ਪੁਲਿਸ ਨੇ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨ ਕਰਜ਼ਾ ਮੁਕਤੀ ਦੇ ਮਾਮਲੇ ‘ਤੇ ਕਿਸਾਨਾਂ ਨਾਲ ਵਾਅਦਾਖ਼ਿਲਾਫੀ ਕੀਤੀ ਹੈ। ਇਸ ਲਈ ਕੈਪਟਨ ‘ਤੇ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਸਰਕਾਰ ਬਰਖ਼ਾਸਤ ਵੀ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਅਕਾਲੀ ਦਲ ਤੇ ਬੀਜੇਪੀ ਵੱਲੋਂ ਪੰਜਾਬ ਭਰ ‘ਚ ਡੀਸੀਜ਼ ਨੂੰ ਵੀ ਇਸ ਮਾਮਲੇ ‘ਤੇ ਮੈਮੋਰੰਡਮ ਦਿੱਤੇ ਗਏ ਸਨ।

Be the first to comment

Leave a Reply