
ਚੰਡੀਗੜ੍ਹ- ਪੰਜਾਬ ਸਕੱਤਰੇਤ ਦੇ ਮੀਟਿੰਗ ਹਾਲ ‘ਚ ਹੋਣ ਵਾਲੀ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਭਾਵੇਂ ਕਿ ਮੀਟਿੰਗ ਲਈ ਅਜੇ ਏਜੰਡੇ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ ਪਰ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਵਲੋਂ ਕੀਤੇ ਜਾਣ ਵਾਲੇ ਅਪਰਾਧਾਂ ਦੀ ਰੋਕਥਾਮ ਲਈ ਸਖ਼ਤ ਕਾਨੂੰਨੀ ਵਿਵਸਥਾ ਤਹਿਤ ਵਿਚਾਰ ਅਧੀਨ ‘ਪਕੋਕਾ ਐਕਟ’ ਨੂੰ ਇਸ ਬੈਠਕ ਵਿਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਐਕਟ ਦੇ ਖਰੜੇ ਨੂੰ ਤਿਆਰ ਕਰਨ ਲਈ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਦਿਨੀਂ ਮੁੱਖ ਮੰਤਰੀ ਵਲੋਂ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਸਨ।
Leave a Reply
You must be logged in to post a comment.