ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ

ਅੰਮ੍ਰਿਤਸਰ- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਕੁਮਾਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ 27 ਨਵੰਬਰ, 2017 ਨੂੰ ਸਵੇਰੇ 11:00 ਵਜੇ ਖੇਡਾਂ ਦਾ ਉਦਘਾਟਨ ਕਰਨਗੇ।  ਇਹ ਖੇਡਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ। ਖੇਡ ਮੁਕਾਬਲਿਆਂ ਵਿੱਚ ਹਾਕੀ, ਕਬੱਡੀ, ਹੈਂਡਬਾਲ, ਵੇਟ ਲਿਫਟਿੰਗ, ਕੁਸ਼ਤੀ, ਅਥਲੈਟਿਕਸ, ਬਾਸਕਿਟਬਾਲ, ਫੁੱਟਬਾਲ, ਵਾਲੀਵਾਲ ਅਤੇ ਜੂਡੋ ਸਮੇਤ ਬਹੁਤ ਸਾਰੇ ਹੋਰ ਮੁਕਾਬਲੇ ਹੋਣਗੇ। ਉਨ੍ਹਾਂ ਨੇ  ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ 27 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗਾ ਅਤੇ 29 ਨਵੰਬਰ ਨੂੰ ਬਾਅਦ ਦੁਪਹਿਰ ਸਮਾਪਤੀ ਸਮਾਰੋਹ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ 2200 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਤੇ ਹੋਰ ਸਹੂਲਤਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਵੱਖ ਵੱਖ ਵਿਭਾਗਾਂ ਦੀਆਂ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ ਜੋ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਲਿਜਾਣ ਅਤੇ ਖਾਣ ਪੀਣ ਦਾ ਪ੍ਰਬੰਧ ਕਰਨਗੀਆਂ।  ਇਸ ਤੋਂ ਇਲਾਵਾ ਮੁਕਾਬਲਿਆਂ ਦੌਰਾਨ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਸਥਾਨਾਂ ਤੇ ਹੋਣਗੀਆਂ ਜਿਵੇਂ ਕਿ ਹਾਕੀ, ਕਬੱਡੀ, ਬਾਸਕਿਟਬਾਲ, ਵਾਲੀਬਾਲ, ਹੈਂਡਬਾਲ, ਜੂਡੋ ਤੇ ਫੁੱਟਬਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਸਟੇਡੀਅਮ, ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਵੇਟ ਲਿਫਟਿੰਗ ਦੇ ਮੁਕਾਬਲੇ ਡੀ.ਏ.ਵੀ. ਕਾਲਜ ਦੇ ਸਟੇਡੀਅਮ ਸ਼ਾਸ਼ਤਰੀ ਨਗਰ, ਅਥਲੈਟਿਕਸ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅਤੇ ਜੂਡੋ ਦੇ ਮੁਕਾਬਲੇ ਗੁਰੂ ਨਾਨਕ ਸਕੂਲ ਅੰਮ੍ਰਿਤਸਰ ਘਿਓ ਮੰਡੀ ਵਿਖੇ ਹੋਣਗੇ।

Be the first to comment

Leave a Reply