ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਵਿੱਤੀ ਸਹਾਇਤਾ ਸਿੱਧੇ ਬੈਂਕ ਖਾਤਿਆਂ ਵਿਚ ਭੇਜਣ ਦਾ ਫੈਸਲਾ ਕੀਤਾ – ਰਜ਼ੀਆ ਸੁਲਤਾਨਾ

ਚੰਡੀਗੜ੍ਹ : ਸੂਬੇ ਦੇ ਪਿੰਡਾਂ ਵਿਚ ਰਹਿਣ ਵਾਲੇ ਲਾਭਪਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਵਿੱਤੀ ਸਹਾਇਤਾ ਸਿੱਧੇ ਬੈਂਕ ਖਾਤਿਆਂ ਵਿਚ ਭੇਜਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਿੰਡਾਂ ਵਿਚ ਰਹਿਣ ਵਾਲੇ ਲਾਭਪਾਤਰੀਆਂ ਨੂੰ ਪਹਿਲਾਂ ਬੁਢਾਪਾ ਪੈਨਸ਼ਨ ਪੰਚਾਇਤ ਵਲੋਂ ਮੁਹੱਈਆ ਕਰਵਾਈ ਜਾਂਦੀ ਸੀ ਜਿਸ ਕਾਰਨ ਲਾਭਪਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਅਧੀਨ ਮੁਹੱਈਆ ਹੋਣ ਵਾਲੀਆਂ ਹੋਰ ਸਕੀਮਾਂ ਦੇ ਨਿਯਮਾਂ ਵਿਚ ਸੋਧ ਕਰਕੇ ਲਾਭਪਾਤਰੀਆਂ ਨੂੰ ਰਾਹਤ ਦਿੱਤੀ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਕੀਮਾਂ ਦਾ ਲਾਭ ਲੈਣ ਲਈ ਸਾਲਾਨਾ ਆਮਦਨ 60,000 ਰੁਪਏ ਤੱਕ ਵਧਾ ਦਿੱਤੀ ਹੈ ਅਤੇ ਹੁੱਣ ਲਾਭਪਾਤਰੀ ਸਵੈ-ਘੋਸ਼ਣਾ ਪੱਤਰ ਦੇ ਕੇ ਵੀ ਸਕੀਮਾਂ ਦਾ ਲਾਭ ਲੈ ਸਕਣਗੇ।ਇਸੇ ਤਰ੍ਹਾਂ ਹੀ ਪੈਨਸ਼ਨ ਦਾ ਲਾਭ ਲੈਣ ਲਈ ਲਾਭਪਾਤਰੀ ਸਵੈ-ਘੋਸ਼ਣਾ ਵਿਚ 2.5 ਏਕੜ ਨਹਿਰੀ/ਚਾਹੀ ਜਮੀਨ ਜਾਂ 5 ਏਕੜ ਤੱਕ ਬੈਰਾਨੀ ਜਮੀਨ ਦੀ ਮਲਕੀਅਤ ਅਤੇ 5 ਏਕੜ ਤੱਕ ਸੇਮ ਵਾਲੀ ਜਮੀਨ ( ਪਤੀ-ਪਤਨੀ ਦੋਵਾਂ ਕੋਲ) ਤੋਂ ਵੱਧ ਜਮੀਨ ਨਾ ਹੋਣ ਦਾ ਵੇਰਵਾ ਦੇ ਕੇ ਸਕੀਮਾਂ ਦਾ ਲਾਭ ਲੈਣ ਲਈ ਯੋਗ ਸਮਝੇ ਜਾਣਗੇ।

Be the first to comment

Leave a Reply